ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਰੂਪਨਗਰ ‘ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨਵੀਆਂ ਗਾਈਡਲਾਈਨਸ ਜਾਰੀ

ਰੂਪਨਗਰ ‘ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨਵੀਆਂ ਗਾਈ


LPTV / Chandigarh

ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਣ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਢਿੱਲ ਦੇ ਮੱਦੇਨਜ਼ਰ ਰੂਪਨਗਰ ਪ੍ਰਸ਼ਾਸਨ ਨੇ ਵੀ ਜ਼ਿਲ੍ਹੇ ਦੇ ਲੋਕਾਂ ਲਈ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਹਨ। ਜਿਸ ਮੁਤਾਬਕ ਜ਼ਿਲ੍ਹੇ ਵਿੱਚ 10ਵੀਂ ਤੋਂ 12ਵੀਂ ਤੱਕ ਸਕੂਲਾਂ ਨੂੰ 26 ਜੁਲਾਈ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹਾਲਾਂਕਿ ਕੋਰੋਨਾ ਪਾਬੰਦੀਆਂ ਨੂੰ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਹਾਲਾਤ ਕਾਬੂ ਵਿੱਚ ਰਹਿੰਦੇ ਹਨ ਤਾਂ 2 ਅਗਸਤ ਤੋਂ ਬਾਕੀ ਕਲਾਸਾਂ ਲਗਾਉਣ ਦੀ ਵੀ ਇਜਾਜ਼ਤ ਦੇ ਦਿੱਤੀ ਜਾਵੇਗੀ। ਇਸ ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਜ਼ਿਲ੍ਹੇ ਵਿੱਚ ਕਾਲਜ, ਕੋਚਿੰਗ ਸੈਂਟਰ ਅਤੇ ਹੋਰ ਸਿੱਖਿਅਕ ਸੰਸਥਾਵਾਂ ਨੂੰ ਵੀ ਟੀਚਿੰਗ, ਨਾਨ-ਟੀਚਿੰਗ ਸਟਾਫ ਤੇ ਵਿਦਿਆਰਥੀਆਂ ਨੂੰ ਵੈਕਸੀਨੇਸ਼ਨ ਦੀ ਸ਼ਰਤ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।ਜ਼ਿਲ੍ਹੇ ਵਿੱਚ ਸਟਾਫ ਦੀ ਪੂਰੀ ਵੈਕਸੀਨੇਸ਼ਨ ਦੇ ਨਾਲ ਬਾਰਾਂ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆਘਰ, ਆਦਿ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਸਵਮਿੰਗ, ਸਪੋਰਟਸ ਤੇ ਜਿੰਮ ਦੀਆਂ ਸਹੂਲਤਾਂ ਨੂੰ ਇਸਤੇਮਾਲ ਕਰਨ ਵਾਲਿਆਂ 18 ਸਾਲ ਤੋਂ ਉਪਰ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕੋਰੋਨਾ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਲੱਗੀ ਹੋਵੇ।

New guidelines will be issued by the school administration in Rupnagar from Monday


Popular Posts
Just Now