ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਵਜੋਤ ਸਿੱਧੂ ਦੀ ਇਸ ਦਿਨ ਹੋਵੇਗੀ ਤਾਜਪੋਸ਼ੀ, ਕੁਲਜੀਤ ਨਾਗਰਾ ਨੇ ਦਿੱਤੀ ਜਾਣਕਾਰੀ

ਨਵਜੋਤ ਸਿੱਧੂ ਦੀ ਇਸ ਦਿਨ ਹੋਵੇਗੀ ਤਾਜਪੋਸ਼ੀ, ਕੁਲਜੀਤ ਨਾਗਰਾ ਨੇ ਦਿੱਤੀ


LPTV / Chandigarh

ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਕਾਂ ਵਿੱਚ ਖੁਸ਼ੀ ਤੇ ਜੋਸ਼ ਵਾਲਾ ਮਾਹੌਲ ਹੈ। ਹੁਣ 23 ਜੁਲਾਈ ਸ਼ੁੱਕਰਵਾਰ ਨੂੰ ਸਿੱਧੂ ਆਪਣਾ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ। ਇਸ ਗੱਲ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਫਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ ਨੇ ਕੀਤਾ।

ਸਿੱਧੂ 23 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਹ ਚਾਰਜ ਸੰਭਾਲਣਗੇ। ਨਾਗਰਾ ਨੇ ਕਿਹਾ ਕਿ ਜਿਥੇ ਸਮੂਹ ਆਗੂਆਂ ਅਤੇ ਵਿਧਾਇਕਾਂ ਨੂੰ ਇਸ ਮੌਕੇ ਪੁੱਜਣ ਦਾ ਸੱਦਾ ਦਿੱਤਾ ਉੱਥੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਵੀ ਇਸ ਮੌਕੇ ਪਹੁੰਚਣ ਦਾ ਸੱਦਾ ਦਿੰਦੇ ਹਨ।

ਇਸ ਤੋਂ ਪਹਿਲਾਂ, ਕਾਂਗਰਸੀ ਵਿਧਾਇਕ ਸੁਖਪਾਲ ਭੁੱਲਰ ਨੇ ਵੀ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਿੱਧੂ ਦੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣ ਲਈ ਕੰਮ ਕੀਤਾ ਜਾ ਰਿਹਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਸਿੱਧੂ ਦੀ ਤਾਜਪੋਸ਼ੀ ਵਿੱਚ ਪ੍ਰਿਯੰਕਾ ਵਾਡਰਾ ਵੀ ਸ਼ਾਮਲ ਹੋਵੇਗੀ ਪਰ ਅਜੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ।

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਸਰਗਰਮ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੇ ਕਲੇਸ਼ ਦੌਰਾਨ ਹਾਈਕਮਾਨ ਨੇ ਉਨ੍ਹਾਂ ਨੂੰ ਸੂਬੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਅੱਜ ਸਿੱਧੂ ਦੇ ਘਰ 60 ਤੋਂ ਵੱਧ ਵਿਧਾਇਕ ਪਹੁੰਚੇ ਅਤੇ ਇਸ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਲਗਾਤਾਰ ਤਿੰਨ ਦਿਨਾਂ ਤੋਂ ਸਿੱਧੂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ, ਜਿਸ ਵਿੱਚ ਉਹ ਆਪਣਾ ਪੂਰਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ।

Navjot Sidhus coronation will take place on this day information given by Kuljit Nagra


Popular Posts
Just Now