ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣ ਲਈ ਨਾਗਰਾ CM ਕੈਪਟਨ ਦੇਣਗੇ ਸੱਦਾ - ਸੂਤਰ

Nagra-CM-will-invite-Captain-to-


LPTV / Chandigarh

ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਵੀ ਖਤਮ ਨਹੀਂ ਹੋਇਆ ਹੈ, ਸਗੋਂ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਤਲਖੀ ਵੱਧਦੀ ਜਾਂ ਰਹੀ ਹੈ। ਦੋਵਾਂ ਲੀਡਰਾਂ ਵਿਚਾਲੇ ਤਲਖੀ ਸਾਫ਼ ਨਜ਼ਰ ਆ ਰਹੀ ਹੈ। ਸਿੱਧੂ ਦੀ ਤਾਜਪੋਸ਼ੀ ਦੇ ਪ੍ਰੋਗਰਾਮ ‘ਚ CM ਅਮਰਿੰਦਰ ਸਿੰਘ ਨੂੰ ਵੀ ਸੱਦਾ ਦਿੱਤਾ ਜਾਵੇਗਾ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਦੇ ਲਈ ਵਰਕਿੰਗ ਪ੍ਰੈਜ਼ੀਡੈਂਟ ਕੁਲਜੀਤ ਨਾਗਰਾ ਅੱਜ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਵਰਕਿੰਗ ਪ੍ਰੈਜ਼ੀਡੈਂਟ ਕੁਲਜੀਤ ਨਾਗਰਾ CM ਨੂੰ ਸੱਦਾ ਦੇਣ ਲਈ ਜਾਣਗੇ। ਬੀਤੇ ਦਿਨ ਅੰਮ੍ਰਿਤਸਰ ‘ਚ ਵਿਧਾਇਕਾਂ ਨੇ ਸਿੱਧੂ ਦੇ ਨਾਲ ਮੱਥਾ ਟੈਕਣ ਮਗਰੋਂ ਇਹ ਤੈਅ ਕੀਤਾ ਹੈ ਕਿ ਕੈਪਟਨ ਨੂੰ ਸੱਦਾ ਦੇਣ ਲਈ ਨਾਗਰਾ ਉਨ੍ਹਾਂ ਦੇ ਘਰ ਜਾਣਗੇ। ਸ਼ੁੱਕਰਵਾਰ ਨੂੰ ਸਿੱਧੂ ਚੰਡੀਗੜ੍ਹ ‘ਚ ਪਾਰਟੀ ਆਫ਼ਿਸ ‘ਚ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਦਾ ਕਾਰਜਭਾਰ ਸਾਂਭਣਗੇ।

ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇਹ ਹਾਲਾਤ ਕਾਫੀ ਦਿਲਚਸਪ ਹਨ। ਬੀਤੇ ਦਿਨ ਸਿੱਧੂ ਸਮਰਥਕਾਂ ਨੇ ਕਿਹਾ ਸੀ ਕਿ ਸਿੱਧੂ ਨੂੰ CM ਤੋਂ ਕੋਈ ਮਾਫੀ ਮੰਗਣ ਦੀ ਲੋੜ ਨਹੀਂ। ਸਿੱਧੂ ਸਮਰਥਕਾਂ ਨੇ ਕਿਹਾ ਸੀ ਕਿ ਕੈਪਟਨ ਨੂੰ ਹੁਣ ਇਹ ਗੱਲਾਂ ਭੁੱਲ ਜਾਣੀਆਂ ਚਾਹੀਦੀਆਂ ਹਨ। ਕੁੱਝ ਵਿਧਾਇਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਆਪਣਾ ਸਟੈਂਡ ਦੁਹਰਾਇਆ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ਼ ਕੀਤੇ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗਦੇ।

Nagra CM will invite Captain to participate in Sidhus coronation Source


Popular Posts
Just Now