ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਵੱਡੀ ਖ਼ਬਰ- ਕੈਪਟਨ ਨੇ ਸਿੱਧੂ ਦੀ ਤਾਜਪੋਸ਼ੀ ਚ ਸ਼ਾਮਲ ਹੋਣ ਦਾ ਕਬੂਲਿਆ ਸੱਦਾ

ਵੱਡੀ ਖ਼ਬਰ- ਕੈਪਟਨ ਨੇ ਸਿੱਧੂ ਦੀ ਤਾਜਪੋਸ਼ੀ ਚ ਸ਼ਾਮਲ ਹੋਣ ਦਾ ਕਬੂਲਿਆ ਸੱਦ


LPTV / Chandigarh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ 'ਚ ਆਉਣ ਦਾ ਸੱਦਾ ਕਬੂਲ ਕਰ ਲਿਆ ਹੈ। ਦੱਸਣਯੋਗ ਹੈ ਕਿ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀਰਵਾਰ ਨੂੰ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਲਈ ਸੱਦਾ ਪੱਤਰ ਦੇਣ ਕੈਪਟਨ ਨੂੰ ਮਿਲਣ ਪੁੱਜੇ ਸਨ। ਮੁਲਾਕਾਤ ਤੋਂ ਬਾਅਦ ਕੁਲਜੀਤ ਨਾਗਰਾ ਨੇ ਕਿਹਾ ਕਿ ਕੈਪਟਨ ਨੇ ਸਿੱਧੂ ਦੇ ਤਾਜਪੋਸ਼ੀ ਸਮਾਰੋਹ 'ਚ ਆਉਣ ਦਾ ਸੱਦਾ ਕਬੂਲ ਕਰ ਲਿਆ ਹੈ।ਉਨ੍ਹਾਂ ਕਿਹਾ ਹੈ ਕਿ ਕੈਪਟਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਤਾਜਪੋਸ਼ੀ ਸਮਾਰੋਹ ਦੌਰਾਨ ਸ਼ਿਰੱਕਤ ਕਰਨਗੇ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਪੰਜਾਬ ਭਵਨ 'ਚ ਸਵੇਰੇ ਚਾਹ ਪਾਰਟੀ ਰੱਖੀ ਗਈ ਹੈ। ਇੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਇਕੱਠੇ ਹੋ ਕੇ ਤਾਜਪੋਸ਼ੀ ਸਮਾਰੋਹ ਲਈ ਪੰਜਾਬ ਕਾਂਗਰਸ ਭਵਨ ਵੱਲ ਜਾਣਗੇ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਸਨ ਕਿ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਖਟਾਸ ਵਾਲਾ ਮਾਹੌਲ ਬਣਿਆ ਹੋਇਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਹਿ ਦਿੱਤਾ ਸੀ ਕਿ ਜਦੋਂ ਤੱਕ ਨਵਜੋਤ ਸਿੱਧੂ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਹ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨਗੇ ਅਤੇ ਸਿੱਧੂ ਖੇਮੇ ਵੱਲੋਂ ਵੱਲੋਂ ਵੀ ਇਹ ਸਾਫ ਕਿਹਾ ਗਿਆ ਸੀ ਕਿ ਨਵਜੋਤ ਸਿੱਧੂ ਮੁਆਫ਼ੀ ਨਹੀਂ ਮੰਗਣਗੇ।

Big news Captain accepted invitation to attend Sidhus coronation


Popular Posts
Just Now