ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2021)

Todays-edict-from-Sri-Darbar-Sah


LPTV / Chandigarh

ਸਲੋਕੁ ਮ: ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਸ਼ਨਿਚਰਵਾਰ, ੯ ਸਾਵਣ (ਸੰਮਤ ੫੫੩ ਨਾਨਕਸ਼ਾਹੀ) (ਅੰਗ : ੬੫੧)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।

Darbar Sahib

ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ

Darbar Sahib

ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ vਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

Todays edict from Sri Darbar Sahib (24 July 2021)


Popular Posts
Just Now