ਪੰਜਾਬ ਸਰਕਾਰ ਵੱਲੋਂ 4 Ias ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 4 Ias ਅਧਿਕਾਰੀਆਂ ਦੇ ਤਬਾਦਲੇ


Lptv News / Chandigarh

ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 IAS ਅਧਿਕਾਰੀਆਂ ਦੇ ਤਬਾਦਲੇ

ਅਧਿਕਾਰੀਆਂ ਨੂੰ ਤੁਰੰਤ ਨਵੀਂ ਤਾਇਨਾਤੀ ਵਾਲੀ ਥਾਂ ਤੇ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਰੁਣ ਰੂਜਮ (2004 ਬੈਚ) ਪ੍ਰਸ਼ਾਸਨਿਕ ਸਕੱਤਰ, ਟਰਾਂਸਪੋਰਟ ਦੇ ਨਾਲ ਖੇਡਾਂ ਅਤੇ ਯੁਵਕ ਸੇਵਾਵਾਂ ਦੇ ਪ੍ਰਸ਼ਾਸਨਿਕ ਸਕੱਤਰ ਦਾ ਵਾਧੂ ਚਾਰਜ। 

ਸਾਕਸ਼ੀ ਸਾਹਨੀ (2014 ਬੈਚ) ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਦੇ ਨਾਲ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਐਂਟੀ-ਡਰੱਗ ਮੁਹਿੰਮ ਦੀ ਨੋਡਲ ਅਫਸਰ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਦੀ ਡਾਇਰੈਕਟਰ ਦਾ ਵਾਧੂ ਚਾਰਜ। ਸੰਦੀਪ ਰਿਸ਼ੀ (2015 ਬੈਚ) GMADA ਦੇ ਚੀਫ ਐਡਮਿਨਿਸਟ੍ਰੇਟਰ ਦੇ ਨਾਲ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਵਾਧੂ ਚਾਰਜ। ਨਿਕਾਸ ਕੁਮਾਰ (2020 ਬੈਚ) ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦੇ ਅਹੁਦੇ ਤੋਂ ਤਬਾਦਲਾ ਕਰਕੇ ਵਧੀਕ ਸਕੱਤਰ, ਜਨਰਲ ਐਡਮਿਨਿਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਨਿਯੁਕਤ। 

ਸਾਰੇ ਅਧਿਕਾਰੀਆਂ ਨੂੰ ਤੁਰੰਤ ਨਵੀਂ ਤਾਇਨਾਤੀ ਵਾਲੀ ਥਾਂ ਤੇ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ।

Punjab ias ias transfer punjab government ias officers


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now