ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਚੰਡੀਗੜ੍ਹ ਦੇ ਮਟਕਾ ਚੌਕ ਦਾ ਨਾਂ 'ਬਾਬਾ ਲਾਭ ਸਿੰਘ' ਚੌਕ ਪਿਆ, Google ਨੇ ਦਿੱਤੀ ਪਛਾਣ

ਚੰਡੀਗੜ੍ਹ ਦੇ ਮਟਕਾ ਚੌਕ ਦਾ ਨਾਂ 'ਬਾਬਾ ਲਾਭ ਸਿੰਘ' ਚੌਕ ਪਿਆ, Google


LPTV / Chandigarh

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬਾਬਾ ਲਾਭ ਸਿੰਘ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਦੇ ਮਟਕਾ ਚੌਕ 'ਤੇ ਡਟੇ ਹੋਏ ਹਨ। ਇਸ ਮਗਰੋਂ ਹੁਣ ਗੂਗਲ ਨੇ ਵੀ ਆਪਣੇ ਨਕਸ਼ੇ ਤੇ ਮਟਕਾ ਚੌਕ ਦਾ ਨਾਮ ਬਾਬਾ ਲਾਭ ਸਿੰਘ ਚੌਕ ਦੱਸਣਾ ਸ਼ੁਰੂ ਕਰ ਦਿੱਤਾ ਹੈ।

ਕਿਸਾਨੀ ਹੱਕਾਂ ਲਈ ਡਟੇ ਬਾਬਾ ਲਾਭ ਸਿੰਘ ਨੂੰ ਦੁਨੀਆ ਸਲਾਮ ਕਰ ਰਹੀ ਹੈ। ਹਰ ਕੋਈ ਬਾਬਾ ਲਾਭ ਸਿੰਘ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹਮਾਇਤ ਦੀ ਸ਼ਲਾਘਾ ਕਰ ਰਿਹਾ ਹੈ ਤੇ ਉਨ੍ਹਾਂ ਦੇ ਸਮਰਥਨ ਨੂੰ ਸਿਜਦਾ ਕਰ ਰਿਹਾ ਹੈ। ਕਈ ਸਾਈਬਰ ਮਾਹਰਾਂ ਦਾ ਕਹਿਣਾ ਹੈ ਕਿ ਕਿਸੇ ਵੱਲੋਂ ਇਸ ਨੂੰ ਗੂਗਲ ਵਿਕੀਪੀਡੀਆ 'ਤੇ ਐਡਿਟ ਵੀ ਕੀਤਾ ਹੋਇਆ ਜਾ ਸਕਦਾ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ।

ਤੁਹਾਨੂੰ ਦੱਸ ਦੇਈਏ ਕਿ ਬਾਬਾ ਲਾਭ ਸਿੰਘ ਜੀ ਪਿਛਲੇ ਕਰੀਬ 5 ਮਹੀਨਿਆਂ ਤੋਂ ਕੇਂਦਰ ਵੱਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਭਾਵੇਂ ਮੀਂਹ ਹੋਵੇ ਜਾਂ ਹਨੇਰੀ ਉਨ੍ਹਾਂ ਵੱਲੋਂ ਲਗਾਤਾਰ ਕਿਰਸਾਨੀ ਦਾ ਝੰਡਾ ਬੁਲੰਦ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਬਾਬਾ ਲਾਭ ਸਿੰਘ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮਿਲਣ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਬਾਬਾ ਲਾਭ ਸਿੰਘ ਦਾ ਅਸ਼ੀਰਵਾਦ ਲਿਆ ਤੇ ਉਨ੍ਹਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ।

Chandigarhs Matka Chowk was named Baba Labh Singh Chowk identified by Google


Popular Posts
Just Now