ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕੀਤਾ ਅਸਤੀਫ਼ਾ ਦੇਣ ਦਾ ਐ


LPTV / Chandigarh

ਕਰਨਾਟਕ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਮੱਚ ਗਈ ਹੈ। ਸੋਮਵਾਰ ਨੂੰ ਬੀ.ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਉਦੋਂ ਦਿੱਤਾ ਗਿਆ ਹੈ, ਜਦੋਂ ਕਰਨਾਟਕ ਦੀ ਭਾਜਪਾ ਸਰਕਾਰ ਨੇ ਅੱਜ ਹੀ ਦੋ ਸਾਲ ਪੂਰੇ ਕੀਤੇ ਹਨ, ਅਜਿਹੀ ਸਥਿਤੀ ਵਿੱਚ ਹੁਣ ਸਾਰਿਆਂ ਦੀ ਨਜ਼ਰ ਇਸ ਪਾਸੇ ਹੈ ਕਿ ਹੁਣ ਭਾਜਪਾ ਕਿਸ ਨੂੰ ਰਾਜ ਦੀ ਕਮਾਨ ਸੌਂਪੇਗੀ। ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਬੀ.ਐੱਸ. ਯੇਦੀਯੁਰੱਪਾ ਨੇ ਕਿਹਾ ਕਿ ਕਰਨਾਟਕ ਦੇ ਲੋਕਾਂ ਲਈ ਉਨ੍ਹਾਂ ਨੇ ਬਹੁਤ ਕੁੱਝ ਕਰਨਾ ਹੈ। ਸਾਨੂੰ ਸਾਰਿਆਂ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਯੇਦੀਯੁਰੱਪਾ ਨੇ ਕਿਹਾ ਕਿ ਉਹ ਹਮੇਸ਼ਾ ਮੁਸ਼ਕਿਲ ਵਿੱਚੋਂ ਲੰਘੇ ਹਨ। ਕਰਨਾਟਕ ਵਿੱਚ ਬੀਜੇਪੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਦਾ ਜਸ਼ਨ ਮਨਾਉਂਦੇ ਹੋਏ ਬੀ.ਐੱਸ. ਯੇਦੀਯੁਰੱਪਾ ਵੀ ਸਵੇਰ ਤੋਂ ਹੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਭਾਗ ਲੈ ਰਹੇ ਸਨ।

ਦੱਸ ਦੇਈਏ ਕਿ ਲੰਬੇ ਸਮੇਂ ਤੋਂ ਕਰਨਾਟਕ ਦੀ ਰਾਜਨੀਤੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਚੱਲ ਰਹੀਆਂ ਸਨ। ਹਾਲ ਹੀ ਵਿੱਚ ਬੀ.ਐੱਸ. ਯੇਦੀਯੁਰੱਪਾ ਨਵੀਂ ਦਿੱਲੀ ਆਏ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ ਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਫਿਰ ਇਹ ਕਿਹਾ ਜਾ ਰਿਹਾ ਸੀ ਕਿ ਹੁਣ ਯੇਦੀਯੁਰੱਪਾ ਆਪਣਾ ਅਹੁਦਾ ਛੱਡ ਸਕਦੇ ਹਨ।

Karnataka Chief Minister BS Yeddyurappa announced his resignation


Popular Posts
Just Now