ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸਾਬਕਾ MP ਜਗਦੇਵ ਸਿੰਘ ਖੁਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁਡੀਆ AAP 'ਚ ਸ਼ਾਮਲ

ਸਾਬਕਾ MP ਜਗਦੇਵ ਸਿੰਘ ਖੁਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁਡੀਆ AAP 'ਚ


LPTV / Chandigarh

ਵਿਧਾਨ ਸਭ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਪਾਰਟੀਆਂ ਅੰਦਰ ਜੋੜ-ਤੋੜ ਦੀ ਸਿਆਸਤ ਸ਼ੁਰੂ ਹੋ ਗਈ ਹੈ। ਅੱਜ ਸਾਬਕਾ ਸੰਸਦ ਮੈਂਬਰ ਜਥੇਦਾਰ ਜਗਦੇਵ ਸਿੰਘ ਖੁਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁਡੀਆ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫੰਰਸ ਦੌਰਾਨ ਪਾਰਟੀ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਖੁਡੀਆ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਦਸ ਦੇਈਏ ਕਿ ਗੁਰਮੀਤ ਸਿੰਘ ਖੁਡੀਆ ਪਹਿਲਾਂ ਅਕਾਲੀ ਦਲ ਨਾਲ ਜੁੜੇ ਰਹੇ ਤੇ ਸਾਲ 2017 ਵਿਚ ਉਹ ਕਾਂਗਰਸ 'ਚ ਸ਼ਾਮਲ ਹੋ ਗਏ ਸਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਇਸ ਮੌਕੇ ਕਿਹਾ ਕਿ ਬਾਦਲ ਤੇ ਕੈਪਟਨ ਪਰਵਾਰ ਦੀ ਸਾਂਝ ਕਾਰਨ ਲੰਬੀ ਹਲਕੇ 'ਚ ਖੁਡੀਆ ਨੂੰ ਚੋਣ ਮੈਦਾਨ 'ਚ ਨਹੀਂ ਉਤਾਰਿਆ ਗਿਆ। 

ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਗੁਰਮੀਤ ਸਿੰਘ ਖੁਡੀਆ ਨੇ ਕਿਹਾ ਕਿ ਉਹ 17 ਸਾਲ ਕਾਂਗਰਸ ਨਾਲ ਜੁੜੇ ਰਹੇ। ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ। ਮੁਕਤਸਰ 'ਚ ਬਾਦਲ ਪਰਿਵਾਰ ਖਿਲਾਫ਼ ਚੱਲਣਾ ਬਹੁਤ ਔਖਾ ਹੈ ਪਰ ਉਹ ਲੜਾਈ ਲੜਦੇ ਰਹੇ। 2017 'ਚ ਉਹਨਾਂ ਨੂੰ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਆਖਰੀ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਲੜਨ ਦੀ ਇੱਛਾ ਕੀਤੀ ਤੇ ਚੋਣ ਮੈਦਾਨ 'ਚ ਉਤਰ ਗਏ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲ ਦੇ ਮੁਕਾਬਲੇ ਚੰਗੇ ਢੰਗ ਨਾਲ ਢੰਗ ਚੋਣ ਨਹੀਂ ਲੜੀ।

Former MP Jagdev Singh Khudias son Gurmeet Singh Khudia joined AAP


Popular Posts
Just Now