ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨਹੀਂ ਹੋਇਆ ਖ਼ਤਮ ਕੈਪਟਨ-ਸਿੱਧੂ ਦਾ ਰੇੜਕਾ, ਹਾਈਕਮਾਨ ਨੇ ਫਿਰ ਕੀਤਾ ਸਪੱਸ਼ਟ

ਨਹੀਂ ਹੋਇਆ ਖ਼ਤਮ ਕੈਪਟਨ-ਸਿੱਧੂ ਦਾ ਰੇੜਕਾ, ਹਾਈਕਮਾਨ ਨੇ ਫਿਰ ਕੀਤਾ ਸਪੱਸ਼


LPTV / Chandigarh

ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਰੇੜਕਾ ਪੂਰੀ ਤਰ੍ਹਾਂ ਸੁਲਝਿਆ ਨਹੀਂ। ਕਾਂਗਰਸ ਹਾਈਕਮਾਨ ਨੇ ਮੰਨਿਆ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਦੋਵੇਂ ਲੀਡਰਾਂ ਵਿਚਾਲੇ ਵਿਵਾਦ ਪੂਰੀ ਤਰ੍ਹਾਂ ਖਤਮ ਕਰਨ ਲਈ ਕੁਝ ਮੁੱਦਿਆਂ ਨੂੰ ਸੁਲਝਾਇਆ ਜਾਣਾ ਬਾਕੀ ਹੈ। ਫਿਲਹਾਲ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਹੀ ਪਾਰਟੀ ਵਿੱਚ ਸੁਖਾਵਾਂ ਮਾਹੌਲ ਚਾਹੁੰਦੇ ਹਨ। ਦਸ ਦੇਈਏ ਕਿ ਇਸ ਵਿਵਾਦ ਨੂੰ ਖਤਮ ਕਰਨ ਲਈ ਹਰੀਸ਼ ਰਾਵਤ ਦੀ ਅਗਵਾਈ ਵਿੱਚ 3 ਮੈਂਬਰੀ ਟੀਮ ਦਾ ਗਠਨ ਕੀਤਾ ਸੀ। ਰਾਵਤ ਨੇ ਕਿਹਾ ਕਿ ਪਾਰਟੀ ਦਾ ਪੂਰਾ ਧਿਆਨ ਹੁਣ ਚੋਣਾਂ ਤੇ ਹੈ। ਪਾਰਟੀ ਨੂੰ ਕੈਪਟਨ ਅਮਰਿੰਦਰ ਦੇ ਤਜ਼ਰਬੇ ਤੇ ਸਿੱਧੂ ਦੇ ਅੰਦਾਜ਼ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਇਸ ਸਭ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕਰ ਰਹੇ ਹਨ। ਚੋਣਾਂ ਤੋਂ ਪਹਿਲਾਂ ਦੀ ਇਸ ਤਬਦੀਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਤੀ ਸਮੀਕਰਨ ਨੂੰ ਵੇਖਦਿਆਂ ਕੈਪਟਨ ਉਪ ਮੁੱਖ ਮੰਤਰੀ ਵਜੋਂ ਇੱਕ ਹਿੰਦੂ ਚਿਹਰੇ ਨੂੰ ਵੀ ਸ਼ਾਮਲ ਕਰ ਸਕਦੇ ਹਨ। ਇਸ ਬਦਲਾਅ ਵਿੱਚ ਰਾਜਕੁਮਾਰ ਵੇਰਕਾ ਤੇ ਕੇਪੀ ਰਾਣਾ ਦੇ ਨਾਲ ਕੁਝ ਨਵੇਂ ਚਿਹਰੇ ਲਿਆਉਣ ਲਈ ਕੈਪਟਨ ਨੇ ਪੂਰੀ ਯੋਜਨਾ ਬਣਾ ਲਈ ਹੈ।

Captain Sidhus ruse is not over the high command made it clear again


Popular Posts
Just Now