ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2021)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2021)


LPTV / Chandigarh

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਐਤਵਾਰ, ੧੭ ਸਾਵਣ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੬੦)

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

Todays edict from Sri Darbar Sahib (1 August 2021)


Popular Posts
Just Now