ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਿਲਾਂ, ਛਾਪੇਮਾਰੀ ਤੋਂ ਬਾਅਦ ਹੋਏ ਹੋਰ ਪਰਚੇ ਦਰਜ

Sumedh-Sainis-increased-difficul


LPTV / Chandigarh

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਫਿਰ ਤੋਂ ਵਧ ਗਈਆਂ ਹਨ। ਕਈ ਮਾਮਲਿਆਂ 'ਚ ਜ਼ਮਾਨਤ ਮਿਲਣ ਮਗਰੋਂ ਵੀ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੇਨਾਮੀ ਜਾਇਦਾਦ ਦੇ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਸ਼ਿਕਾਇਤ ਤੋਂ ਬਾਅਦ ਸੈਣੀ ਸਮੇਤ ਟ੍ਰਾਈਸਿਟੀ ਦੇ 4 ਮੁਲਾਜ਼ਮ ਤੇ ਪੰਜਾਬ ਦੇ 2 ਮੁਲਜ਼ਮਾਂ ਸਮੇਤ ਕੁੱਲ 7 ਲੋਕਾਂ ਵਿਰੁੱਧ ਆਈਪੀਸੀ ਦੀ ਧਾਰਾ 13 (1) (ਬੀ) 13 (2) ਤੇ ਆਈਪੀਸੀ ਦੀ ਧਾਰਾ 109, 120 ਬੀ ਤਹਿਤ ਕੁਲ ਚਾਰ ਧਾਰਾਵਾਂ ਨਾਲ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਦੀ ਪਛਾਣ ਸੈਕਟਰ-20 ਚੰਡੀਗੜ੍ਹ ਦੇ ਵਾਸੀ ਸੁਮੇਧ ਸਿੰਘ ਸੈਣੀ, ਸੈਕਟਰ-35 ਦੇ ਨਿਮਰਤ ਸਿੰਘ, ਸੈਕਟਰ-27 ਦੇ ਅਮਿਤ ਸਿੰਗਲਾ, ਫ਼ੇਜ਼-3ਬੀ1 ਮੋਹਾਲੀ ਦੇ ਰਹਿਣ ਵਾਲੇ ਸੁਰਿੰਦਰਜੀਤ ਸਿੰਘ, ਪੰਜਾਬ ਦੇ ਮੁਕੇਰੀਆਂ ਕਸਬੇ ਦੇ ਵਾਸੀ ਅਜੇ ਕੌਸ਼ਲ, ਪ੍ਰਦੂਮਨ ਸਿੰਘ ਤੇ ਪਰਮਜੀਤ ਸਿੰਘ ਵਜੋਂ ਹੋਈ ਹੈ। ਹਾਲਾਂਕਿ ਐਫਆਈਆਰ 'ਚ 7 ਮੁਲਜ਼ਮਾਂ 'ਚ ਪਰਮਜੀਤ ਸਿੰਘ ਦੇ ਪਤੇ ਦਾ ਕੋਈ ਜ਼ਿਕਰ ਨਹੀਂ। ਵਿਜੀਲੈਂਸ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ, ਪਰ ਹੁਣ ਤਕ ਵਿਜੀਲੈਂਸ ਟੀਮ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਅਸਫਲ ਰਹੀ ਹੈ।

ਦੱਸ ਦੇਈਏ ਕਿ ਬੇਨਾਮੀ ਸੰਪਤੀ ਦੇ ਮਾਮਲੇ 'ਚ ਵਿਜੀਲੈਂਸ ਦੇ ਐਸਐਸਪੀ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਸੂਤਰਾਂ ਦੀ ਮੰਨੀਏ ਤਾਂ ਸੈਕਟਰ-20 ਸਥਿਤ ਸੈਣੀ ਦੇ ਘਰ 6 ਘੰਟੇ 45 ਮਿੰਟ ਦੀ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਕੁਝ ਜਾਂਚ ਅਧਿਕਾਰੀ ਮੰਗਲਵਾਰ ਨੂੰ ਵੀ ਸੈਣੀ ਦੇ ਘਰ ਆਏ।

Sumedh Sainis increased difficulties after the raid more leaflets filed


Popular Posts
Just Now