ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਲਿਆ ਗਿਆ ਅਹਿਮ ਫੈਸਲਾ

ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਲਿਆ ਗਿਆ ਅਹਿਮ ਫੈਸਲਾ


LPTV / Chandigarh

 ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮਾਰਟ ਸਕੂਲ ਬਣਾ ਕੇ ਸਕੂਲਾਂ ਦੀ ਨੁਹਾਰ ਬਦਲੀ ਗਈ। ਅਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਹੁਣ ਦਰਸ਼ਕਾਂ ਦੀ ਸੁਵਿਧਾ ਲਈ ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਉਦੇਸ਼ ਲਈ 88 ਲੱਖ ਰੁਪਏ ਤੋਂ ਵੱਧ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਦੀ ਡਾਇਰੈਕਟਰ ਜਨਰਲ, ਈਸ਼ਾ ਕਾਲੀਆ ਨੇ ਰੁਪਏ ਜਾਰੀ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਹੈ। ਪਹਿਲੇ ਪੜਾਅ ਵਿੱਚ 735 ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਸਥਾਪਤ ਕਰਨ ਲਈ 88.20 ਲੱਖ ਰੁਪਏ ਦੀ ਰਕਮ ਹਰੇਕ ਸਕੂਲ ਲਈ 12000 ਜਾਰੀ ਕੀਤੇ ਗਏ ਹਨ। ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰਿਸੈਪਸ਼ਨ (57 ਸਕੂਲ) ਸਥਾਪਤ ਕੀਤੇ ਜਾ ਰਹੇ ਹਨ।

ਦਸ ਦੇਈਏ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਲਗਭਗ 13000 ਸਮਾਰਟ ਸਕੂਲ ਸਥਾਪਤ ਕੀਤੇ ਹਨ। ਇਨ੍ਹਾਂ ਸਕੂਲਾਂ ਵਿੱਚ ਐਜੂਕੇਸ਼ਨ ਪਾਰਕ, ​​ਸਮਾਰਟ ਕਲਾਸ ਰੂਮ, ਬਾਲਾ ਵਰਕ, ਕਲਰ ਕੋਡਿੰਗ, ਡਿਜੀਟਲ ਡਿਸਪਲੇ ਬੋਰਡ, ਟੀਚਰਜ਼ ਬੋਰਡ ਆਫ਼ ਆਨਰ, ਸਟੂਡੈਂਟਸ ਬੋਰਡ ਆਫ਼ ਆਨਰ, ਸੀਸੀਟੀਵੀ ਕੈਮਰੇ, ਲਿਸਨਿੰਗ ਲੈਬ ਸਥਾਪਤ ਕੀਤੀਆਂ ਗਈਆਂ ਹਨ।

An important decision taken by the Punjab government for schools


Popular Posts
Just Now