ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਵੱਲੋਂ ਹਾਕੀ ਖਿਡਾਰੀਆਂ ਨੂੰ ਕਰੋੜ ਰੁਪਏ ਨਕਦ ਪੁਰਸਕਾਰ ਦੇਣ ਦਾ ਵੱਡਾ ਐਲਾਨ

A-big-announcement-by-the-Punjab


LPTV / Chandigarh

ਟੋਕੀਓ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।

ਭਾਰਤ ਦੀ ਸ਼ਾਨਦਾਰ ਜਿੱਤ 'ਤੇ ਖੇਡ ਮੰਤਰੀ ਨੇ ਟਵੀਟ ਕੀਤਾ, "ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।"

ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ 'ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।

A big announcement by the Punjab government to give a cash award of crores of rupees to the hockey players


Popular Posts
Just Now