ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ, 2021)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ, 2021)


LPTV / Chandigarh

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਐਤਵਾਰ, ੨੪ ਸਾਵਣ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੬੧੯

ਸੋਰਠਿ ਮਹਲਾ ੫ ॥ ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

Todays edict from Sri Darbar Sahib (8 August 2021)


Popular Posts
Just Now