ਮੈਂ ਕਦੇ ਕਿਸਾਨਾਂ ਨੂੰ ਖਾਲਿਸਤਾਨੀ ਜਾਂ ਪਾਕਿਸਤਾਨੀ ਨਹੀਂ ਕਿਹਾ- ਕੈਪਟਨ
LPTV / Chandigarh
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੱਬ ਕੇ ਕਿਸਾਨਾਂ ਦੀ ਮਦਦ ਕੀਤੀ ਹੈ ਪਰ ਕੋਈ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਸਾਡੇ ਬਾਰੇ ਗਲਤ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰ ਮੇਰੇ ਨਾਮ ਉਤੇ ਪੋਸਟ ਪਾ ਰਿਹਾ ਹੈ ਕਿ ਮੈਂ ਆਖਿਆ ਸੀ ਕਿ ਜਿਹੜੇ ਕਿਸਾਨ ਉਥੇ ਪ੍ਰਦਰਸਨ ਕਰ ਰਹੇ ਹਨ, ਉਹ ਖਾਲੀਸਤਾਨੀ ਤੇ ਪਾਕਿਸਤਾਨੀ ਹਨ। ਇਹ ਸਰਾਸਰ ਕਿਸੇ ਦੀ ਬਦਮਾਸ਼ੀ ਹੈ।
ਮੈਂ ਇਸ ਵਾਰ ਵੀ ਕੇਂਦਰ ਕੋਲ ਪਹੁੰਚ ਕਰਕੇ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੁੰਮਰਾਹ ਕਰਨ ਵਾਲੀਆਂ ਪੋਸਟ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆ ਹੈ, ਉਹ (ਕੈਪਟਨ) ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ ਪਰ ਕੁਝ ਸ਼ਰਾਰਤੀ ਅਨਸਰ ਇਸ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਿਸੇ ਦੀ ਚਾਲ ਹੈ ਤੇ ਲੋਕਾਂ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ।
I never called farmers Khalistani or Pakistani Capt