ਪੰਜਾਬ ‘ਚ ਵੱਡਾ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ, ਹਾਈ ਅਲਰਟ ਜਾਰੀ

ਪੰਜਾਬ ‘ਚ ਵੱਡਾ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ, ਹਾਈ ਅਲਰਟ ਜਾਰੀ


LPTV / Chandigarh

IB ਤੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਅੱਤਵਾਦੀ ਹਮਲੇ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਿਲੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਧਾਰਮਿਕ ਸਥਾਨ ‘ਤੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਚੇਤਾਵਨੀ ਤੋਂ ਬਾਅਦ NIA ਦੀ ਟੀਮ ਨੇ ਅੰਮ੍ਰਿਤਸਰ ਵਿੱਚ ਡੇਰਾ ਲਗਾ ਲਿਆ ਹੈ। ਇਸ 12 ਮੈਂਬਰੀ NIA ਦੀ ਟੀਮ ਵੱਲੋਂ ਬੰਬ ਤੇ ਗ੍ਰੇਨੇਡ ਬਰਾਮਦਗੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇਗੀ । ਇਨਪੁੱਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀ ਹਥਿਆਰ ਤੇ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਤੇ ਉਹ ਤਿਉਹਾਰਾਂ ਮੌਕੇ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

ਦੱਸ ਦੇਈਏ ਕਿ ਖੁਫੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਕਾਫ਼ੀ ਤੇਜ਼ ਹੋ ਗਈਆਂ ਹਨ । ਪਿਛਲੇ ਕੁਝ ਸਮੇਂ ਦੌਰਾਨ ਡ੍ਰੋਨ 13 ਵਾਰ ਘੁਸਪੈਠ ਕਰ ਚੁੱਕੇ ਹਨ ਤੇ ਸਰਹੱਦੀ ਖੇਤਰ ਦੇ ਖੇਤਾਂ ਵਿੱਚ ਹੁਣ ਤੱਕ ਡ੍ਰੋਨਾਂ ਤੋਂ 35 ਤੋਂ ਵੱਧ ਗ੍ਰਨੇਡ ਸੁੱਟੇ ਜਾ ਚੁੱਕੇ ਹਨ।

Fear of a major terrorist attack in Punjab high alert issued


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now