ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕਸ਼ਮੀਰ ਮੁੱਦੇ 'ਤੇ ਬਿਆਨਬਾਜੀ ਨੂੰ ਲੈ ਕੇ 'ਆਪ' ਨੇ ਮੁੜ ਘੇਰਿਆ ਨਵਜੋਤ ਸਿੱਧੂ

ਕਸ਼ਮੀਰ ਮੁੱਦੇ 'ਤੇ ਬਿਆਨਬਾਜੀ ਨੂੰ ਲੈ ਕੇ 'ਆਪ' ਨੇ ਮੁੜ ਘੇਰਿਆ ਨਵਜੋਤ ਸ


LPTV / Chandigarh

ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ 'ਤੇ ਦੇਸ਼ ਨੂੰ ਤੋੜਨ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ। 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਵੱਲੋਂ ਕਸ਼ਮੀਰ ਨੂੰ ਵੱਖਰਾ ਮੁਲਕ ਕਹਿਣ 'ਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਤੋਂ ਸਪਸ਼ਟੀਕਰਨ ਮੰਗਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਤੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਵੀ ਨਵਜੋਤ ਸਿੱਧੂ 'ਤੇ ਹਮਲਾ ਬੋਲ ਚੁੱਕੇ ਹਨ।

ਕਸ਼ਮੀਰ ਦੇ ਮੁੱਦੇ 'ਤੇ ਨਵਜੋਤ ਸਿੱਧੂ ਨੂੰ ਘੇਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਨੇ ਆਪਣੇ ਸਲਾਹਕਾਰਾਂ ਦੇ ਜ਼ਰੀਏ ਦੇਸ਼ ਦੀ ਅਖੰਡਤਾ ਅਤੇ ਪ੍ਰਭੁਤਾ ਦੇ ਖ਼ਿਲਾਫ਼ ਬਿਆਨ ਦਿੱਤਾ ਹੈ, ਜਿਸ ਨਾਲ ਪੰਜਾਬ ਅਤੇ ਦੇਸ਼ ਦੀ ਜਨਤਾ ਦੇ ਦਿਲਾਂ 'ਤੇ ਭਾਰੀ ਸੱਟ ਲੱਗੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ ਅਤੇ ਸਲਾਹਕਾਰਾਂ ਦੇ ਰਾਹੀਂ ਸਿੱਧੂ ਵੱਲੋਂ ਕਸ਼ਮੀਰ ਨੂੰ ਅਲੱਗ ਦੇਸ਼ ਬਣਾਉਣ ਦੇ ਦਿੱਤੇ ਬਿਆਨ ਨਾਲ ਸਰਹੱਦਾਂ 'ਤੇ ਤਾਇਨਾਤ ਪੰਜਾਬ ਅਤੇ ਦੇਸ਼ ਦੇ ਜਵਾਨਾਂ ਦੀ ਬੇਇੱਜ਼ਤੀ ਹੋਈ ਹੈ।

AAP attacked Navjot Sidhu again over his rhetoric on the Kashmir issue


Popular Posts
Just Now