ਨਵਜੋਤ ਸਿੱਧੂ ਵੱਲੋਂ ਕੈਪਟਨ ਨਾਲ ਮੀਟਿੰਗ, ਮੁੱਖ ਮੰਤਰੀ ਸਾਹਮਣੇ ਰੱਖੀ ਵੱਡੀ ਮੰਗ
August 20, 2021 / punjab
Lptv /
Chandigarh
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀ ਸਨ। ਸਿੱਧੂ ਨੇ ਕੈਪਟਨ ਨੂੰ ਕਿਹਾ ਹੈ ਕਿ ਹਰ ਰੋਜ਼ ਇੱਕ ਮੰਤਰੀ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਬੈਠ ਕੇ ਪਾਰਟੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ-ਇੱਕ ਕਰਕੇ ਮੰਤਰੀ ਪੰਜਾਬ ਕਾਂਗਰਸ ਭਵਨ ਵਿੱਚ ਬੈਠੇ ਤੇ ਵਰਕਰਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਬਾਕਾਇਦਾ ਰੋਸਟਰ ਤਿਆਰ ਕਰਕੇ ਮੰਤਰੀਆਂ ਦੀ ਡਿਉਟੀ ਲਾਈ ਜਾਵੇ।
ਨਵਜੋਤ ਸਿੱਧੂ ਨੇ ਕੈਪਟਨ ਨੂੰ ਲਿਖਤੀ ਬੇਨਤੀ ਸੌਂਪਦਿਆਂ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ। ਉਹ ਰੋਜ਼ਾਨਾ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਸਲੇ ਸੁਣ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਸਹਿਯੋਗੀ ਕਾਰਜਕਾਰੀ ਪ੍ਰਧਾਨ ਵੀ ਵਰਕਰਾਂ ਨੂੰ ਮਿਲ ਰਹੇ ਹਨ।
ਸਿੱਧੂ ਨੇ ਕਿਹਾ ਹੈ ਕਿ ਵਰਕਰਾਂ ਦੇ ਮਸਲੇ ਸੁਣਨ ਮਗਰੋਂ ਧਿਆਨ ਵਿੱਚ ਆਇਆ ਹੈ ਕਿ ਜੇਕਰ ਹਫਤੇ ਦੇ ਪੰਜ ਦਿਨ ਮੰਤਰੀ ਵੀ ਕਾਂਗਰਸ ਭਵਨ ਬੈਠਣ ਤਾਂ ਇਹ ਮਸਲੇ ਤੁਰੰਤ ਹੱਲ ਹੋ ਜਾਣਗੇ। ਸਿੱਧੂ ਨੇ ਮੰਤਰੀਆਂ ਦੀ ਡਿਊਟੀ ਵਾਲਾ ਰੋਸਟਰ ਵੀ ਕੈਪਟਨ ਨੰ ਸੌਂਪਿਆ ਗਿਆ ਹੈ ਜਿਸ ਵਿੱਚ ਮੰਤਰੀਆਂ ਦੀ ਡਿਉਟੀ ਲਾਈ ਗਈ ਹੈ।
Navjot sidhus meeting with the captain is a big demand before the chief minister