ਡੇਢ ਸਾਲ ਬੰਦ ਰਹਿਣ ਤੋਂ ਬਾਅਦ ਇਸ ਤਾਰੀਖ ਤੋਂ ਖੁੱਲ੍ਹੇਗਾ ਜਲ੍ਹਿਆਂਵਾਲਾ ਬਾਗ਼
LPTV / Chandigarh
ਲਗਪਗ ਡੇਢ ਸਾਲ ਤਕ ਬੰਦ ਰਹਿਣ ਤੋਂ ਬਾਅਦ ਆਖਰਕਾਰ 28 ਅਗਸਤ ਨੂੰ ਜੱਲ੍ਹਿਆਂਵਾਲਾ ਬਾਗ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਨਲਾਈਨ ਇਸ ਦਾ ਉਦਘਾਟਨ ਕਰਨਗੇ। ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤਿਆਰੀਆਂ ਵਿਚ ਡਟ ਗਏ ਹਨ।
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪ੍ਰੈੱਸ ਕਾਨਫਰੰਸ ਦੌੋਰਾਨ ਦੱਸਿਆ ਕਿ ਬਾਗ ਦੀ ਸੁੰਦਰਤਾ ਨੂੰ ਚਾਰ ਚੰਦ ਲਗਾਏ ਗਏ ਹਨ। 20 ਕਰੋੜ ਦੀ ਲਾਗਤ ਨਾਲ ਜੱਲ੍ਹਿਆਂਵਾਲਾ ਬਾਗ ਦੀ ਮੁਰੰਮਤ ਕੀਤੀ ਗਈ ਹੈ। ਇਸ ਵਿਚ ਲਾਈਟ ਐਂਡ ਸਾਊਂਡ, ਇਕ ਡਿਜੀਟਲ ਡਾਕੂਮੈਂਟਰੀ ਤਿਆਰ ਕੀਤੀ ਗਈ ਹੈ ਜਿੱਥੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਤਾਂ ਕਿ ਜਲ੍ਹਿਆਂਵਾਲਾ ਬਾਗ ਕਾਂਡ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਗੋਲੀਆਂ ਦੇ ਨਿਸ਼ਾਨ ਦਾ ਖਾਸ ਧਿਆਨ ਰੱਖਿਆ ਗਿਆ ਹੈ। ਜਿਸ ਕੰਧ ’ਤੇ ਗੋਲੀਆਂ ਦੇ ਨਿਸ਼ਾਨ ਲੱਗੇ ਸਨ, ਉਨ੍ਹਾਂ ਨੂੰ ਸੁਰੱਖਿਅਤ ਕੀਤਾ ਗਿਆ ਹੈ ਤਾਂ ਕਿ ਆਉਣ ਵਾਲੇ ਕਈ ਸੌ ਸਾਲਾਂ ਤਕ ਵੀ ਇਨ੍ਹਾਂ ਯਾਦਗਾਰਾਂ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ। ਜਿਸ ਗਲੀ ਰਾਹੀਂ ਅੰਗਰੇਜ਼ ਅੰਦਰ ਵਡ਼ੇ ਸਨ, ਉਥੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।
Jallianwala Bagh will open from this date after being closed for a year and a half