ਵਿਧਾਨ ਸਭਾ ਇਜਲਾਸ ਦੌਰਾਨ ਖੇਤੀਬਾੜੀ ਨੂੰ ਸਮਰਪਿਤ 2 ਦਿਨਾਂ ਦੀ 'ਆਪ' ਨੇ ਰੱਖੀ ਮੰਗ
LPTV / Chandigarh
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਦੌਰਾਨ ਘੱਟੋ ਘੱਟ 2 ਦਿਨ ਖੇਤੀਬਾੜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਗੰਨੇ ਸਮੇਤ ਸਾਰੀਆਂ ਬਦਲਵੀਂਆਂ ਫ਼ਸਲਾਂ ਦੇ ਮੁਨਾਫੇਦਾਰ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਇੱਕ ਦੂਰ-ਦਰਸ਼ੀ 'ਰੋਡ ਮੈਪ' (ਨੀਤੀ) ਤਿਆਰ ਕੀਤੀ ਜਾ ਸਕੇ। ਇਸ ਦੇ ਨਾਲ ਹੀ 'ਆਪ' ਆਗੂ ਨੇ ਗੰਨੇ ਦੇ ਸੂਬਾ ਪੱਧਰੀ ਮੁੱਲ 'ਚ ਕੀਤੇ ਮਾਮੂਲੀ ਵਾਧੇ ਅਤੇ ਖੰਡ ਮਿੱਲਾਂ ਵੱਲ ਬਕਾਇਆ ਖੜੀ 160 ਕਰੋੜ ਰੁਪਏ ਦੀ ਰਾਸ਼ੀ ਲੈ ਕੇ ਸੱਤਾਧਾਰੀ ਕਾਂਗਰਸ ਦੀ ਤਿੱਖੀ ਆਲੋਚਨਾ ਕੀਤੀ। ਕਿਸਾਨੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਕੋਈ ਫ਼ਰਕ ਨਹੀਂ, ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ। ਜਿਸ ਕਾਰਨ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਮੋਰਚੇ ਲਾਉਣ ਲਈ ਮਜਬੂਰ ਹੋਏ ਹਨ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਲੰਬੇ ਸਮੇਂ ਤੋਂ ਖੇਤੀਬਾੜੀ ਉੱਪਰ ਵਿਸ਼ੇਸ਼ ਇਜਲਾਸ ਦੀ ਮੰਗ ਕਰਦੀ ਆ ਰਹੀ ਹੈ, ਪਰ ਸੱਤਾਧਾਰੀ ਕਾਂਗਰਸ ਇਸ ਮੁੱਦੇ 'ਤੇ ਸਕਾਰਾਤਮਿਕ ਵਿਚਾਰ-ਚਰਚਾ ਤੋਂ ਭੱਜ ਜਾਂਦੀ ਹੈ। ਜਦਕਿ ਖੇਤੀਬਾੜੀ ਪ੍ਰਧਾਨ ਦੇ ਮੱਦੇਨਜ਼ਰ ਪੰਜਾਬ ਲਈ ਇੱਕ ਦੂਰ-ਦਰਸ਼ੀ ਖੇਤੀਬਾੜੀ ਨੀਤੀ ਸਮੇਂ ਦੀ ਅਹਿਮ ਲੋੜ ਹੈ।
AAP demanded 2 days dedicated to agriculture during the assembly session