ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਖੇਤੀ ਮਾਹਰਾਂ ਨਾਲ ਕਿਸਾਨਾਂ ਦੀ ਗੱਲਬਾਤ ਖ਼ਤਮ, ਦਿੱਤੀ ਵੱਡੀ ਚੇਤਾਵਨੀ

ਖੇਤੀ ਮਾਹਰਾਂ ਨਾਲ ਕਿਸਾਨਾਂ ਦੀ ਗੱਲਬਾਤ ਖ਼ਤਮ, ਦਿੱਤੀ ਵੱਡੀ ਚੇਤਾਵਨੀ


LPTV / Chandigarh

ਗੰਨਾਂ ਕਿਸਾਨਾਂ ਨੇ ਖੇਤੀ ਮਾਹਰਾਂ ਨਾਲ ਇਕ ਵਾਰ ਫਿਰ ਤੋਂ ਗੱਲਬਾਤ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਗੰਨੇ ਦੀ ਫਸਲ ਦੀ ਪ੍ਰੋਡਕਸ਼ਨ ਕੀਮਤ ਖੇਤੀ ਮਾਹਰਾਂ ਨੂੰ ਦੱਸੀ। ਕੱਲ ਮੀਟਿੰਗ 'ਚ ਫੈਸਲਾ ਨਾ ਹੋਇਆ ਤਾਂ ਪੰਜਾਬ 'ਚ ਹੋਵੇਗਾ ਚੱਕਾ ਜਾਮ।ਕਿਸਾਨਾਂ ਨੇ ਮਾਹਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ 470 ਰੁੱਪਏ ਕੀਮਤ ਆਉਂਦੀ ਹੈ।

ਉਧਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੰਨਾ ਕਾਸਤਕਾਰਾਂ ਬਾਰੇ ਕੈਪਟਨ ਸਰਕਾਰ ਦੀ ਮਨਸ਼ਾ ਸਾਫ਼ ਨਾ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਗੰਨੇ ਦੇ ਮੁੱਲ ਬਾਰੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਮੀਟਿੰਗਾਂ 'ਚ ਰਾਣਾ ਗੁਰਜੀਤ ਸਿੰਘ ਦੀ ਮੌਜ਼ੂਦਗੀ 'ਦੁੱਧ ਦੀ ਰਾਖੀ ਬਿੱਲੇ' ਨੂੰ ਬੈਠਾਉਣ ਦੇ ਬਾਰਬਾਰ ਹੈ।

ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਰਾਣਾ ਗੁਰਜੀਤ ਸਿੰਘ ਨੂੰ ਗੰਨੇ ਦਾ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ ਤੋਂ ਦੂਰ ਕੀਤਾ ਜਾਵੇ ਅਤੇ ਗੰਨਾ ਵਿਕਾਸ ਬੋਰਡ 'ਚੋਂ ਤੁਰੰਤ ਹਟਾਇਆ ਜਾਵੇ। ਚੀਮਾ ਮੁਤਾਬਕ ਜਦੋਂ ਤੱਕ ਗੰਨੇ ਦੇ ਮੁੱਲ 'ਚ ਵਾਧੇ ਅਤੇ ਬਕਾਇਆ ਰਾਸ਼ੀ ਦੇ ਭੁਗਤਾਨ ਬਾਰੇ ਬੈਠਕਾਂ 'ਚ ਰਾਣਾ ਗੁਰਜੀਤ ਸਿੰਘ ਵਰਗੇ ਖੰਡ ਮਿੱਲ ਮਾਫੀਆ ਦੀ ਮੌਜ਼ੂਦਗੀ ਅਤੇ ਦਖ਼ਲਅੰਦਾਜ਼ੀ ਰਹੇਗੀ ਉਦੋਂ ਤੱਕ ਗੰਨਾ ਕਾਸਤਕਾਰਾਂ ਨੂੰ ਸਹੀ ਮੁੱਲ ਅਤੇ ਉਨਾਂ ਦੇ ਹਿੱਤਾਂ ਦੀ ਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। 

A big warning ended farmers conversation with agricultural experts


Popular Posts
Just Now