ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਕਿਸਾਨਾਂ ਦੀ ਕੈਪਟਨ ਨਾਲ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕਰ ਆਖੀ ਵੱਡੀ ਗੱਲ

ਕਿਸਾਨਾਂ ਦੀ ਕੈਪਟਨ ਨਾਲ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕ


Lptv / Chandigarh

 ਜਲੰਧਰ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਅਣਮਿੱਥੇ ਸਮੇਂ ਧਰਨਾ ਲਾਈ ਬੈਠੇ ਕਿਸਾਨ ਆਗੂਆਂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਅੱਜ ਯਾਨੀ ਮੰਗਲਵਾਰ ਨੂੰ ਮੀਟਿੰਗ ਹੈ ਪਰ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਰਗਰਮ ਹੋ ਗਏ। ਉਨ੍ਹਾਂ ਅੱਜ ਸਵੇਰੇ ਮੁੜ ਗੰਨਾ ਕਾਸ਼ਤਕਾਰਾਂ ਦੇ ਹੱਕ 'ਚ ਖੜ੍ਹਦਿਆਂ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਸਾਲ 2018 ਤੋਂ SAP ਨਹੀਂ ਮਿਲਿਆ ਹੈ। ਪੰਜਾਬ ਮਾਡਲ ਦੀ ਨੀਤੀ ਇਹ ਕਹਿੰਦੀ ਹੈ ਕਿ ਗੰਨਾ ਕਾਸ਼ਤਕਾਰਾਂ ਤੇ ਸ਼ੂਗਲ ਮਿੱਲ ਮਾਲਕਾਂ ਨੂੰ ਬਰਾਬਰ ਮੁਨਾਫ਼ਾ ਮਿਲਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵੀ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ 'ਚ ਗੰਨੇ ਦੀਆਂ ਕੀਮਤਾਂ ਨਾਲ ਲਗਦੇ ਸੂਬਿਆਂ ਹਰਿਆਣਾ, ਯੂਪੀ ਤੇ ਉੱਤਰਾਖੰਡ ਨਾਲੋਂ ਘੱਟ ਹਨ। ਭਾਰੀ ਪੈਦਾਵਾਰ ਦੇ ਖਰਚਿਆਂ ਕਾਰਨ ਗੰਨੇ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਚਾਹੀਦਾ ਹੈ।
ਸਿੱਧੂ ਨੇ ਇਹ ਟਵੀਟ ਕਰ ਕੇ ਮੁੜ ਆਪਣੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਦਰਅਸਲ ਪੰਜਾਬ 'ਚ ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਸਮਰਥਨ ਮੁੱਲ 'ਚ ਵਾਧਾ ਕਰਨ ਤੇ ਪਿਛਲਾ ਬਕਾਇਆ ਜਲਦ ਜਾਰੀ ਕਰਨ ਨੂੰ ਲੈ ਕੇ ਜਲੰਧਰ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਲਾਇਆ ਹੋਇਆ ਹੈ ਜਿਸ ਕਾਰਨ ਸੜਕੀ ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ।

Before the farmers meeting with the captain navjot sidhu tweeted a big thing


Popular Posts
Just Now