ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਕਾਂਗਰਸ 'ਚ ਬਗਾਵਤ ਦੌਰਾਨ ਪ੍ਰਨੀਤ ਕੌਰ ਦਾ ਨਵਜੋਤ ਸਿੱਧੂ 'ਤੇ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਬਗਾਵਤ ਦੌਰਾਨ ਪ੍ਰਨੀਤ ਕੌਰ ਦਾ ਨਵਜੋਤ ਸਿੱਧੂ 'ਤੇ ਵੱ


LPTV / Chandigarh

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਉੱਠੀ ਬਗ਼ਾਵਤ ਤੋਂ ਬਾਅਦ ਪਟਿਆਲਾ ਤੋਂ ਐੱਮ. ਪੀ. ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਨਵਜੋਤ ਸਿੱਧੂ ’ਤੇ ਵੱਡਾ ਹਮਲਾ ਬੋਲਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪ੍ਰਨੀਤ ਕੌਰ ਨੇ ਕਿਹਾ ਕਿ ਜਿਹੜੇ ਮੰਤਰੀ ਅੱਜ ਮੁੱਖ ਮੰਤਰੀ ’ਤੇ ਉਂਗਲ ਚੁੱਕ ਰਹੇ ਹਨ ਉਹ ਸਾਢੇ ਚਾਰ ਸਾਲ ਸੱਤਾ ਦਾ ਸੁੱਖ ਕਿਉਂ ਭੋਗਦੇ ਰਹੇ। ਉਨ੍ਹਾਂ ਇਸ ਸਾਰੇ ਘਟਨਾਕ੍ਰਮ ਪਿੱਛੇ ਨਵਜੋਤ ਸਿੱਧੂ ਨੂੰ ਜ਼ਿੰਮੇਵਾਰ ਦੱਸਿਆ ਹੈ।

ਇਸ ਤੋਂ ਇਲਾਵਾ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਸੀਹਤ ਦਿੰਦਿਆਂ ਪ੍ਰਨੀਤ ਕੌਰ ਨੇ ਆਖਿਆ ਹੈ ਕਿ ਇਹ ਸਮਾਂ ਬਗਾਵਤ ਕਰਨ ਦਾ ਨਹੀਂ ਸਗੋਂ ਪਾਰਟੀ ਲਈ ਕੰਮ ਕਰਨ ਦਾ ਹੈ। ਅਜਿਹੀ ਕਾਰਵਾਈਆਂ ਨਾਲ ਪਾਰਟੀ ਦੇ ਅਕਸ ਨੂੰ ਵੱਡੀ ਢਾਹ ਲੱਗ ਰਹੀ ਹੈ। ਲਿਹਾਜ਼ਾ ਮੰਤਰੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਜਾ ਕੇ ਪਾਰਟੀਆਂ ਦੀਆਂ ਪ੍ਰਾਪਤੀਆਂ ਗਿਨਾਉਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਾਂਗਰਸ ਨੂੰ ਪੰਜਾਬ ਵਿਚ ਵੱਡੀਆਂ ਜਿੱਤਾਂ ਦਿਵਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਬਾਗੀਆਂ ਨੂੰ ਕੈਪਟਨ ਤੋਂ ਕੁੱਝ ਸਿੱਖਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਆਪਣੇ ਸਲਾਹਕਾਰਾਂ ’ਤੇ ਕੰਟਰੋਲ ਕਰਨਾ ਚਾਹੀਦਾ ਹੈ। ਹਾਈਕਮਾਨ ਨਾਲ ਮੁਲਾਕਾਤ ਕਰਨ ਗਏ ਮੰਤਰੀਆਂ ਬਾਰੇ ਬੋਲਦੇ ਹੋਏ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਮਸਲਾ ਹਾਈਕਮਾਨ ਨੇ ਦੇਖਣਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਜਿਹੜਾ ਵੀ ਫ਼ੈਸਲੇ ਲਵੇਗੀ ਉਹ ਪਾਰਟੀ ਦੇ ਹਿੱਤ ਵਿਚ ਹੀ ਹੋਵੇਗਾ।

Praneet Kaurs big statement on Navjot Sidhu during rebellion in Punjab Congress


Popular Posts
Just Now