ਕੈਪਟਨ ਖਿਲਾਫ ਬੋਲਣ ਵਾਲੇ ਮੰਤਰੀ ਨੂੰ ਨਹੀਂ ਮਿਲੇਗੀ ਵਿਸ਼ੇਸ਼ ਸੁਰੱਖਿਆ
LPTV / Chandigarh
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਾਰਤ ਵਿੱਚ ਕਿਸੇ ਵੀ ਅੱਤਵਾਦੀ ਜਥੇਬੰਦੀ ਤੋਂ ਖ਼ਤਰੇ ਦੇ ਖ਼ਦਸ਼ਿਆਂ ਨੂੰ ਨਕਾਰ ਦਿੱਤਾ ਹੈ। ਹੁਣ ਰੰਧਾਵਾ ਨੂੰ ਵਿਸ਼ੇਸ਼ ਸੁਰੱਖਿਆ ਛਤਰੀ ਨਹੀਂ ਮਿਲੇਗੀ, ਜਿਸ ਦੀ ਉਨ੍ਹਾਂ ਨੂੰ ਆਸ ਸੀ। ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੀ ਗਈ ਚਿੱਠੀ ਵਿੱਚ ਮੰਤਰਾਲੇ ਨੇ ਦੱਸਿਆ ਹੈ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਸੁਰੱਖਿਆ ਕਵਚ ਦੀ ਮੰਗ ਕੀਤੇ ਜਾਣ ਮਗਰੋਂ ਮੰਤਰਾਲੇ ਨੇ ਕੇਂਦਰੀ ਏਜੰਸੀਆਂ ਪਾਸੋਂ ਜਾਂਚ ਕਰਵਾਈ ਹੈ, ਜਿਸ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਏਜੰਸੀਆਂ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਰੰਧਾਵਾ ਨੂੰ ਭਾਰਤ ਵਿੱਚ ਸਰਗਰਮ ਕਿਸੇ ਵੀ ਅੱਤਵਾਦੀ ਜਥੇਬੰਦੀ ਤੋਂ ਕੋਈ ਖ਼ਤਰਾ ਜਾਂ ਧਮਕੀ ਮਿਲਣ ਦੀ ਗੱਲ ਸਾਹਮਣੇ ਨਹੀਂ ਆਈ ਹੈ।
ਹਾਲਾਂਕਿ, ਗ੍ਰਹਿ ਮੰਤਰਾਲੇ ਨੇ ਇਹ ਵੀ ਆਖਿਆ ਹੈ ਕਿ ਰੰਧਾਵਾ ਨੂੰ ਕੱਟੜਪੰਥੀ ਜਥੇਬੰਦੀਆਂ, ਗੈਰ ਸਮਾਜਿਕ ਤੱਤਾਂ, ਸਿਆਸੀ ਵਿਰੋਧੀਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਤੋਂ ਆਮ ਖ਼ਤਰੇ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਬੀਤੀ 17 ਜੂਨ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਚਿੱਠੀ ਲਿਖ ਕੇ ਦੱਸਿਆ ਸੀ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਅੱਤਵਾਦੀਆਂ, ਗ਼ੈਰ ਸਮਾਜਿਕ ਤੱਤਾਂ, ਐਸਐਫਜੇ ਤੇ ਗੈਂਗਸਟਰਾਂ ਦੇ ਜਾਲ ਤੋਂ ਗੰਭੀਰ ਖ਼ਤਰਾ ਹੈ।
The minister who spoke against the Captain will not get special protection