ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਹਰੀਸ਼ ਰਾਵਤ ਦੇ ਐਲਾਨ ਮਗਰੋਂ ਕੈਪਟਨ ਦੇ ਸ਼ਕਤੀ ਪ੍ਰਦਰਸ਼ਨ ਦਾ ਸਿੱਧੂ ਨੇ ਦਿੱਤਾ ਜਵਾਬ

ਹਰੀਸ਼ ਰਾਵਤ ਦੇ ਐਲਾਨ ਮਗਰੋਂ ਕੈਪਟਨ ਦੇ ਸ਼ਕਤੀ ਪ੍ਰਦਰਸ਼ਨ ਦਾ ਸਿੱਧੂ ਨੇ ਦਿ


Lptv / Chandigarh

ਹਾਈ ਕਮਾਨ ਦੀ ਮੁਹਰ ਤੋਂ ਬਾਅਦ ਬੀਤੇ ਦਿਨ ਪੰਜਾਬ ਦੀ ਰਾਜਧਾਨੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਤੇ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਰਾਤ ਦੇ ਖਾਣੇ 'ਤੇ ਵੱਡੀ ਗਿਣਤੀ ਵਿੱਚ 59 ਵਿਧਾਇਕ ਤੇ ਅੱਠ ਸੰਸਦ ਮੈਂਬਰ ਸ਼ਾਮਲ ਹੋਏ। ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਸਾਲ 2017 ਵਿੱਚ ਚੋਣ ਲੜਨ ਵਾਲੇ 15 ਨੇਤਾ ਵੀ ਕੈਪਟਨ ਨਾਲ ਮੌਜੂਦ ਸਨ। ਹਾਈ ਕਮਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਹਰਕਤ ਵਿੱਚ ਆ ਗਏ ਹਨ। ਕੈਪਟਨ ਨੇ ਆਪਣੀ ਡਿਨਰ ਡਿਪਲੋਮੇਸੀ ਨਾਲ ਪਹਿਲਾਂ ਆਪਣੇ ਪੱਖ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਮੇਲ-ਜੋਲ ਵਧਾਇਆ।
ਦੇਖਿਆ ਜਾਏ ਤਾਂ ਮੁਖ ਮੰਤਰੀ ਕੈਪਟਨ ਜਿੱਥੇ ਆਪਣੀ ਸਿਆਸੀ ਤਾਕਤ ਦਿਖਾ ਰਹੇ ਸਨ ਉੱਧਰ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਸਰਕਾਰ ਦੀ ਹਵਾ ਕੱਢਣ ਵਿੱਚ ਜੁਟੇ ਹੋਏ ਸੀ। ਸਿੱਧੂ ਨੇ ਨਾਂਅ ਲਏ ਬਗ਼ੈਰ ਇੱਕ ਵੀਡੀਓ ਵੀ ਪੋਸਟ ਕੀਤੀ ਤੇ ਚੋਣ ਵਾਅਦੇ ਯਾਦ ਕਰਵਾਏ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਕੀਤੀ ਬੈਠਕ ਵਿੱਚ ਵੀ ਉਨ੍ਹਾਂ ਖ਼ੂਬ ਭੜਾਸ ਕੱਢੀ।

After harish rawats announcement sidhu responded to the captains show of strength


Popular Posts
Just Now