ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

IS ਨਾਲ ਸਬੰਧਤ ਆਈ.ਐੱਸ.ਕੇ.ਪੀ ਨੇ ਲਈ ਕਾਬੁਲ ਹਮਲੇ ਦੀ ਜ਼ਿੰਮੇਵਾਰੀ, 72 ਲੋਕਾਂ ਦੀ ਮੌਤ

IS ਨਾਲ ਸਬੰਧਤ ਆਈ.ਐੱਸ.ਕੇ.ਪੀ ਨੇ ਲਈ ਕਾਬੁਲ ਹਮਲੇ ਦੀ ਜ਼ਿੰਮੇਵਾਰੀ, 72


LPTV / Chandigarh

ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲੇ ਵਿੱਚ ਮੌਤਾਂ ਦਾ ਅੰਕੜਾ ਵੱਧ ਕੇ 72 ਹੋ ਗਿਆ ਹੈ। ਇੱਕ ਅਫ਼ਗ਼ਾਨੀ ਅਧਿਕਾਰੀ ਨੇ ਆਪਣਾ ਨਾਂਅ ਨਾ ਛਾਪੇ ਜਾਣ ਦੀ ਸ਼ਰਤ 'ਤੇ ਜਾਣਕਾਰੀ ਦਿੱਤੀ ਹੈ ਕਿ ਧਮਾਕਿਆਂ ਵਿੱਚ 143 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਅਜਿਹੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧਣ ਦਾ ਖ਼ਦਸ਼ਾ ਹੈ। ਮ੍ਰਿਤਕਾਂ ਵਿੱਚ 60 ਅਫ਼ਗ਼ਾਨੀ ਤੇ 12 ਅਮਰੀਕੀ ਫ਼ੌਜੀ ਸ਼ਾਮਲ ਹਨ। ਖ਼ਬਰਾਂ ਮੁਤਾਬਕ 18 ਅਮਰੀਕੀ ਫ਼ੌਜੀ ਇਸ ਸਮੇਂ ਜ਼ਖ਼ਮੀ ਵੀ ਹਨ। ਇਸ ਦਾਅਵੇ ਦੇ ਉਲਟ ਤਾਲਿਬਾਨ ਮੁਤਾਬਕ ਦੋ ਆਤਮਘਾਤੀ ਹਮਲਿਆਂ ਵਿੱਚ 13 ਤੋਂ 20 ਜਣਿਆਂ ਦੀ ਮੌਤ ਹੋਈ ਹੈ। ਇਨ੍ਹਾਂ ਹਮਲਿਆਂ ਵਿੱਚ ਕਿਸੇ ਵੀ ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਕੋਈ ਖ਼ਬਰ ਨਹੀਂ ਆਈ ਹੈ। 

ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟਸ ਵੱਲੋਂ ਲਈ ਗਈ ਹੈ। ਇਸ ਉਪਰੰਤ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਆਤਮਘਾਤੀ ਹਮਲਾ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ। ਬਾਈਡਨ ਨੇ ਆਪਣੀ ਵੀਡੀਓ ਬਿਆਨ ਵਿੱਚ ਆਖਿਆ ਹੈ ਕਿ ਜੋ ਵੀ ਇਸ ਧਮਾਕੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਾਲ 2011 ਤੋਂ ਬਾਅਦ ਅਫ਼ਗ਼ਾਨਿਸਤਾਨ ਵਿੱਚ ਇੱਕੋ ਦਿਨ ਵਿੱਚ ਮਾਰੇ ਜਾਣ ਵਾਲੇ ਅਮਰੀਕੀ ਫ਼ੌਜੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ।

The ISKP claimed responsibility for the Kabul attack that killed 72 people


Popular Posts
Just Now