ਅੱਜ ਫਿਰ ਦੇਸ਼ ਨੂੰ ਸਮਰਪਿਤ ਹੋਵੇਗਾ ਜਲ੍ਹਿਆਂਵਾਲਾ ਬਾਗ, ਪੀਐੱਮ ਮੋਦੀ ਕਰਨਗੇ ਉਦਘਾਟਨ
LPTV / Chandigarh
ਅੱਜ ਪੀਐੱਮ ਨਰਿੰਦਰ ਮੋਦ ਵੀਡੀਓ ਕਾਨਫਰੰਸਿੰਗ ਰਾਂਹੀ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਨਵੀਨੀਕਰਨ ਮਗਰੋਂ ਦੇਸ਼ ਨੂੰ ਸਮਰਪਿਤ ਕਰਨਗੇ। ਮੋਦੀ ਇਸ ਸਮਾਰਕ ਚ ਬਣਾਈਆਂ ਮਿਊਜੀਅਮ ਗੈਲਰੀਜ਼ ਦਾ ਵੀ ਉਦਘਾਟਨ ਕਰਨਗੇ। ਇਸ ਆਯੋਜਨ ਦੌਰਾਨ ਸਮੁੱਚੇ ਸਮਾਰਕ ਨੂੰ ਉੱਨਤ ਕਰਨ ਲਈ ਸਰਕਾਰ ਵੱਲੋਂ ਕੀਤੇ ਅਣਗਿਣਤ ਵਿਕਾਸ ਪਹਿਲੂਆਂ ਨੂੰ ਵੀ ਦਰਸਾਇਆ ਜਾਵੇਗਾ।
ਦਸ ਦੇਈਏ ਕਿ ਕੋਰੋਨਾ ਮਹਾਮਾਰੀ ਕਾਰਨ ਡੇਢ ਸਾਲ ਤੋਂ ਬੰਦ ਪਿਆ ਇਤਿਹਾਸਕ ਸਮਾਰਕ ਜਲ੍ਹਿਆਂਵਾਲਾ ਬਾਗ ਹੁਣ ਖੁੱਲ੍ਹਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਦੀ ਲਾਗਤ ਨਾਲ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਨਵੀਨੀਕਰਨ ਦਾ ਕੰਮ ਪਿਛਲੇ ਸਾਲ ਪੂਰਾ ਹੋਣਾ ਸੀ, ਪਰ ਕੋਰੋਨਾ ਕਾਰਨ ਇਸ ਵਿੱਚ ਦੇਰੀ ਹੋ ਗਈ। ਹੁਣ ਤਕਰੀਬਨ ਡੇਢ ਸਾਲ ਬਾਅਦ ਤਬਦੀਲੀਆਂ ਦੇ ਨਾਲ ਇੱਕ ਨਵੇਂ ਰੂਪ ਵਿੱਚ ਇਸ ਦੇ ਦਰ ਮੁੜ ਖੁੱਲ੍ਹਣ ਜਾ ਰਹੇ ਹਨ।
ਜਲਿਆਂਵਾਲਾ ਬਾਗ ਪਹਿਲਾਂ ਸ਼ਾਮ 5 ਵਜੇ ਬੰਦ ਹੋ ਜਾਇਆ ਕਰਦਾ ਸੀ, ਹੁਣ ਦੇਰ ਸ਼ਾਮ ਤੱਕ ਖੁੱਲ੍ਹਾ ਰਿਹਾ ਕਰੇਗਾ। ਇਥੇ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਜਾਵੇਗਾ। ਇੱਕ ਵਾਰ ਪਹਿਲਾਂ ਅਮਿਤਾਭ ਬੱਚਨ ਦੀ ਆਵਾਜ਼ ਵਿੱਚ ਇੱਕ ਲਾਈਟ ਐਂਡ ਸ਼ੋਅ ਵੀ ਸ਼ੁਰੂ ਕੀਤਾ ਗਿਆ ਸੀ, ਪਰ ਇਹ ਸਫਲ ਨਹੀਂ ਹੋ ਸਕਿਆ। ਹੁਣ ਇੱਕ ਡਿਜੀਟਲ ਡਾਕੂਮੈਂਟਰੀ ਤਿਆਰ ਕੀਤੀ ਗਈ ਹੈ, ਜਿਸ ਨੂੰ ਜਲਿਆਂਵਾਲਾ ਬਾਗ ਵਿੱਚ ਬਣੀ ਗੈਲਰੀ ਵਿੱਚ ਬੈਠੇ ਲਗਭਗ 80 ਲੋਕ ਦੇਖ ਸਕਿਆ ਕਰਨਗੇ।
Jallianwala Bagh will be dedicated to the country again today PM Modi will inaugurate it