ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸੁਮੇਧ ਸੈਣੀ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ, ਜਾਂਚ 'ਚ ਸ਼ਾਮਲ ਹੋਣ ਦੇ ਹੁਕਮ

ਸੁਮੇਧ ਸੈਣੀ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ, ਜਾਂਚ 'ਚ ਸ਼ਾਮਲ ਹੋਣ ਦੇ


LPTV / Chandigarh

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਸੈਣੀ ਨੂੰ ਆਗਾਮੀ ਇਕ ਸਤੰਬਰ ਤਕ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਐੱਸਪੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੋਟਿਸ ਸੈਣੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਆਵਾਸ 'ਤੇ ਭੇਜ ਦਿੱਤਾ ਗਿਆ ਹੈ। ਹੁਣ ਸੈਣੀ ਇਕ ਸਤੰਬਰ ਤਕ ਕਦੀ ਵੀ ਇਨਵੈਸਟੀਗੇਸ਼ਨ ਜੁਆਇਨ ਕਰ ਸਕਦੇ ਹਨ। ਧਿਆਨ ਰਹੇ ਕਿ ਇਹ ਮਾਮਲਾ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ-20 'ਚ ਕੋਠੀ ਖਰੀਦਣ ਨਾਲ ਸੰਬੰਧਤ ਹੈ ਜਿਸ ਵਿਚ ਸੈਣੀ ਕਿਰਾਏਦਾਰ ਬਣ ਕੇ ਰਹਿ ਰਹੇ ਹਨ। ਵਿਜੀਲੈਂਸ ਨੇ ਕੋਰਟ 'ਚ ਅਰਜ਼ੀ ਦਾਖ਼ਲ ਕਰ ਕੇ ਉਕਤ ਜਾਇਦਾਦ ਕੁਰਕ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ 20 'ਚ ਮਕਾਨ ਕੁਰਕ ਕਰਨ ਦੇ ਹੁਕਮ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ 16 ਜੁਲਾਈ ਨੂੰ ਜਾਰੀ ਕੀਤੇ ਗਏ ਸਨ।

Vigilance Bureau notice to Sumedh Saini ordered to join the investigation


Popular Posts
Just Now