ਜਥੇਦਾਰ ਮੰਡ ਨੇ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਨੂੰ ਕਿਹਾ
LPTV / Chandigarh
ਸਰਬੱਤ ਖਾਲਸਾ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਕਰ ਕੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੀ ਸਾਜ਼ਿਸ਼ ਤਹਿਤ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਵਿਧਾਇਕਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੱਦਿਆ ਹੈ। ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਪੱਸ਼ਟੀਕਰਨ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Jathedar Mand asked Captain to appear at Sri Akal Takht Sahib