ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਬਿਜਲੀ ਸੰਕਟ! ਸਰਕਾਰੀ ਥਰਮਲ ਪਲਾਂਟ ਠੱਪ, ਪ੍ਰਾਈਵੇਟ ਨੂੰ ਲੱਗ ਸਕਦਾ ਝਟਕਾ

ਪੰਜਾਬ 'ਚ ਬਿਜਲੀ ਸੰਕਟ! ਸਰਕਾਰੀ ਥਰਮਲ ਪਲਾਂਟ ਠੱਪ, ਪ੍ਰਾਈਵੇਟ ਨੂੰ ਲੱਗ


LPTV / Chandigarh

ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਵੀ ਕੋਲੇ ਦਾ ਸੰਕਟ ਲਗਾਤਾਰ ਜਾਰੀ ਰਿਹਾ। ਕੋਲੇ ਦਾ ਕੁਝ ਭੰਡਾਰ ਸਿਰਫ ਦੋ ਪਲਾਂਟਾਂ ਤੱਕ ਪਹੁੰਚਿਆ, ਜਿਸ ਕਾਰਨ ਸਰਕਾਰੀ ਥਰਮਲ ਪਲਾਂਟ ਬੰਦ ਰਹੇ। ਦੱਸਿਆ ਜਾ ਰਿਹਾ ਹੈ ਕਿ ਪਲਾਂਟਾਂ ਵਿੱਚ ਕੋਲੇ ਦੀ ਸਪਲਾਈ ਇੱਕ ਹਫ਼ਤੇ ਲਈ ਹੋਰ ਪ੍ਰਭਾਵਿਤ ਹੋਵੇਗੀ। ਅਜਿਹੀ ਸਥਿਤੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਪ੍ਰਾਈਵੇਟ ਥਰਮਲ ਪਲਾਂਟ ਵੀ ਬੰਦ ਹੋਣ ਦੀ ਸੰਭਾਵਨਾ ਬਣ ਗਈ ਹੈ।

ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਇਸ ਵੇਲੇ ਕੋਲੇ ਦਾ ਭੰਡਾਰ ਸਿਰਫ ਦੋ ਦਿਨਾਂ ਤੋਂ ਲੈ ਕੇ 10 ਦਿਨਾਂ ਤੱਕ ਹੈ। ਇਨ੍ਹਾਂ ਵਿੱਚੋਂ ਸਰਕਾਰੀ ਰੋਪੜ ਥਰਮਲ ਪਲਾਂਟ ਵਿੱਚ ਅੱਠ ਦਿਨ, ਲਹਿਰਾ ਮੁਹੱਬਤ ਵਿੱਚ ਪੰਜ, ਪ੍ਰਾਈਵੇਟ ਥਰਮਲ ਪਲਾਂਟ ਤਲਵੰਡੀ ਸਾਬੋ ਵਿੱਚ 8, ਰਾਜਪੁਰਾ ਵਿੱਚ 10 ਤੇ ਗੋਇੰਦਵਾਲ ਸਾਹਿਬ ਵਿੱਚ ਸਿਰਫ ਦੋ ਦਿਨਾਂ ਦਾ ਕੋਲ਼ਾ ਬਚਿਆ ਹੈ। ਜਦੋਂਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਲਈ 25 ਤੋਂ 30 ਦਿਨਾਂ ਦਾ ਕੋਲਾ ਭੰਡਾਰ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਲਹਿਰਾ ਮੁਹੱਬਤ ਵਿੱਚ ਸਿਰਫ 4,095 ਮੀਟ੍ਰਿਕ ਟਨ ਤੇ ਤਲਵੰਡੀ ਸਾਬੋ ਪਲਾਂਟ ਵਿੱਚ 3,759 ਮੀਟਰਕ ਟਨ ਕੋਲਾ ਸਪਲਾਈ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਛੱਤੀਸਗੜ੍ਹ ਤੇ ਝਾਰਖੰਡ ਤੋਂ ਕੋਲੇ ਦੀ ਸਪਲਾਈ ਹੁਣ ਇੱਕ ਹਫ਼ਤੇ ਲਈ ਪ੍ਰਭਾਵਿਤ ਹੋਵੇਗੀ। ਇਸ ਸਥਿਤੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਪ੍ਰਾਈਵੇਟ ਥਰਮਲ ਪਲਾਂਟ ਬੰਦ ਹੋਣ ਦੀ ਸੰਭਾਵਨਾ ਹੈ।

Power crisis in Punjab Govt thermal plant stalled the private may suffer a blow


Popular Posts
Just Now