ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਦੇਖੋ ਤਸਵੀਰਾਂ

See-pictures-of-the-supernatural


LPTV / Chandigarh

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌਅ ਸਜਾਏ ਗਏ । ਦੇਸ਼ ਭਰ ਤੋਂ ਇੱਥੇ ਪਹੁੰਚੀਆਂ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਦੇ ਨਾਲ ਹੀ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੋਅ ਦੇ ਦਰਸ਼ਨ ਵੀ ਕੀਤੇ। ਰਾਗੀ ਜੱਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਸਥਾਨਾਂ ਤੇ ਸੁੰਦਰ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਅਰਦਾਸ ਕਰ ਕੇ ਇਹ ਨਗਰ ਕੀਰਤਨ ਰਵਾਨਾ ਹੋਇਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ।

See pictures of the supernatural Nagar Kirtan decorated on the occasion of the first Prakash Purab of Sri Guru Granth Sahib


Popular Posts
Just Now