ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਲੇ ਵੀ ਜਾਰੀ ਹੈ PRTC ਵਰਕਰਾਂ ਦੀ ਹੜਤਾਲ, ਜਾਣੋ ਹੁਣ ਕੀ ਰੱਖੀ ਮੰਗ

The-strike-of-PRTC-workers-is-st


LPTV / Chandigarh

ਪੰਜਾਬ 'ਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ। ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਬੀਤੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਸੰਗਰਸ਼ ਦਾ ਐਲਾਨ ਕਰਦਿਆਂ ਮੁਕੰਮਲ ਤੌਰ ਤੇ ਆਪਣਾ ਕੰਮ ਬੰਦ ਕੀਤਾ ਹੋਇਆ ਹੈ।

ਪੰਜਾਬ ਭਰ ਚ ਅਣਮਿਥੇ ਸਮੇ ਦੀ ਹੜਤਾਲ ਜਾਰੀ ਹੈ ਅਤੇ ਅੱਜ ਮੁਖ ਮੰਤਰੀ ਪੰਜਾਬ ਦੇ ਫਾਰਮ ਹਾਊਸ ਦੇ ਘੇਰਾਓ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਪਹਿਲਾਂ ਹੀ ਬੀਤੀ ਦੇਰ ਸ਼ਾਮ ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਕੰਟ੍ਰੈਕਟ ਵਰਕਰ ਯੂਨੀਅਨ ਨਾਲ 8 ਸਤੰਬਰ ਨੂੰ ਮੀਟਿੰਗ ਕਰਨ ਦੀ ਚਿੱਠੀ ਜਾਰੀ ਕਰ ਦਿੱਤੀ ਗਈ। ਜਿਸ ਨੂੰ ਲੈਕੇ ਅੱਜ ਇਸ ਯੂਨੀਅਨ ਵਲੋਂ ਮੁਖ ਮੰਤਰੀ ਦੇ ਫਾਰਮ ਹਾਊਸ ਦਾ ਘੇਰਾਓ ਕਰਨ ਦਾ ਐਲਾਨ ਤਾਂ ਵਾਪਿਸ ਲੈ ਲਿਆ ਗਿਆ ਪਰ ਉਨ੍ਹਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਅਜੇ ਵੀ ਜਾਰੀ ਹੈ।

ਬਟਾਲਾ ਦੇ ਪੰਜਾਬ ਰੋਡਵੇਜ਼ ਡਿਪੋ 'ਤੇ ਧਰਨਾ ਦੇ ਰਹੇ ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸੂਬਾਈ ਆਗੂ ਮੀਟਿੰਗ 'ਚ ਸ਼ਾਮਿਲ ਹੋਣਗੇ। ਨਾਲ ਹੀ ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਅਂਮਿਥੇ ਸਮੇਂ ਲਈ ਐਲਾਨੀ ਗਈ ਇਹ ਹੜਤਾਲ ਵੀ ਜਾਰੀ ਰਹੇਗੀ।

The strike of PRTC workers is still going on know what the demand is now


Popular Posts
Just Now