ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

CM ਕੇਜਰੀਵਾਲ ਦਾ ਬਿਆਨ, ਅਹੁਦੇ ਦੀ ਕਦੇ ਵੀ ਇੱਛਾ ਨਾ ਰੱਖੋ, ਡਟ ਕੇ ਕੰਮ ਕਰੋ....

CM ਕੇਜਰੀਵਾਲ ਦਾ ਬਿਆਨ, ਅਹੁਦੇ ਦੀ ਕਦੇ ਵੀ ਇੱਛਾ ਨਾ ਰੱਖੋ, ਡਟ ਕੇ ਕੰਮ


LPTV / Chandigarh

ਪੰਜਾਬ ਵਿਧਾਨ ਸਭਾ ਚੋਣਾਂ ਵਿਚ 5-6 ਮਹੀਨੇ ਬਾਕੀ ਹਨ। ਇਸ ਦੌਰਾਨ ਸਿਆਸੀ ਧਿਰਾਂ ਨੇ ਚੋਣ ਮੈਦਾਨ ਭਖਾਇਆ ਹੋਇਆ ਹੈ। ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਕੁਝ ਦਿਨਾਂ ਤੋਂ ਬਿਲਜੁਲ ਦੀ ਚਰਚਾ ਤੇਜ਼ ਹੋਈ ਹੈ। ਚਰਚਾ ਹੈ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ, ਮੁੱਖ ਮੰਤਰੀ ਉਮੀਦਵਾਰ ਦੇ ਅਹੁਦੇ ਲਈ ਡਟੇ ਹੋਏ ਹਨ। ਇਹ ਵੀ ਚਰਚਾ ਹੈ ਕਿ ਉਨ੍ਹਾਂ ਨੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਡੇਰੇ ਲਾਏ ਹੋਏ ਹਨ ਪਰ ਅਜੇ ਤੱਕ ਗੱਲ ਨਹੀਂ ਬਣੀ।

ਇਧਰ, ਪੰਜਾਬ ਵਿਚ ਵੀ ਕੁਝ ਆਪ ਲੀਡਰਾਂ ਵੱਲੋਂ ਮਾਨ ਨੂੰ ਮੁੱਖ ਮੰਤਰੀ ਦੀ ਟਿਕਟ ਦਿਵਾਉਣ ਲਈ ਝੰਡਾ ਚੁੱਕਿਆ ਹੋਇਆ ਹੈ। ਪਿਛਲੇ ਕਾਫੀ ਦਿਨਾਂ ਤੋਂ ਭਗਵੰਤ ਮਾਨ ਦੀਆਂ ਪਾਰਟੀ ਸਰਗਰਮੀਆਂ ਘਟੀਆਂ ਹਨ। ਉਹ ਚੁੱਪ-ਚੁੱਪ ਹਨ। ਕੇਜਰੀਵਾਲ ਨੇ ਕਿਹਾ ਹੈ ਕਿ ਪਾਰਟੀ ਵਿਚ ਵਰਕਰ ਕਿਸੇ ਅਹੁਦੇ ਤੇ ਟਿਕਟ ਦੀ ਲਾਲਸਾ ਨਾ ਰੱਖਣ। ਉਨ੍ਹਾਂ ਕਿਹਾ ਹੈ ਕਿ ਪਾਰਟੀ ਵਿਚ ਅਹੁਦੇ ਦੀ ਇੱਛਾ ਨਾ ਕਰਨਾ, ਕਿ ਮੈਨੂੰ ਆਹ ਅਹੁਦਾ ਮਿਲ ਜਾਵੇ, ਟਿਕਟ ਮਿਲ ਜਾਵੇ। ਅਸੀਂ ਸਾਰਿਆਂ ਨੇ ਮਿਲ ਕੇ ਕੰਮ ਕਰਨਾ ਹੈ।

ਕੇਜਰੀਵਾਲ ਦੇ ਇਸ ਬਿਆਨ ਨੂੰ ਭਗਵੰਤ ਮਾਨ ਨਾਲ ਵੀ ਜੋੜਿਆ ਜਾ ਰਿਹਾ ਹੈ। ਦੱਸ ਦਈਏ ਕਿ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਆਪ ਦਾ ਮੁੱਖ ਮੰਤਰੀ ਚਿਹਰਾ ਪੰਜਾਬ ਤੋਂ ਹੀ ਹੋਵੇਗਾ ਤੇ ਉਹ ਸਿੱਖ ਹੋਵੇਗਾ। ਇਸ ਪਿੱਛੋਂ ਸਭ ਦੀਆਂ ਨਜ਼ਰਾਂ ਭਗਵੰਤ ਮਾਨ ਵੱਲ ਸੀ ਪਰ ਪਿੱਛੇ ਜਿਹੇ ਅਜਿਹੀਆਂ ਗੱਲਾਂ ਵੀ ਨਿਕਲ ਕੇ ਸਾਹਮਣੇ ਆਈਆਂ ਸਨ ਕਿ  ਪਾਰਟੀ ਕੁਝ ਸਿੱਖ ਹਸਤੀਆਂ ਨਾਲ ਸੰਪਰਕ ਕਰ ਰਹੀ ਹੈ। ਜਿਸ ਪਿੱਛੋਂ ਭਗਵੰਤ ਮਾਨ ਵੀ ਅਹੁਦੇ ਲਈ ਸਰਗਰਮ ਹੋ ਗਏ।

CM Kejriwals statement Never aspire for office work hard


Popular Posts
Just Now