ਪਰਾਲੀ ਸਾੜਨ ਵਾਲਿਆਂ ਦੀ ਸ਼ਾਮਤ! 10 ਜ਼ਿਲ੍ਹਿਆਂ 'ਚ ਵਿਸ਼ੇਸ਼ ਟਾਸਕ ਫੋਰਸ ਲਵੇਗੀ ਐਕਸ਼ਨ
LPTV / Chandigarh
ਪੰਜਾਬ ਸਰਕਾਰ ਨੇ ਪਰਾਲੀ ਸਾੜਨ ਖਿਲਾਫ ਐਕਸ਼ਨ ਲਈ ਤਿਆਰੀ ਖਿੱਚ ਲਈ ਹੈ। ਪਿਛਲੀ ਵਾਰ ਕਿਸਾਨ ਅੰਦੋਲਨ ਕਰਕੇ ਪੰਜਾਬ ਸਰਕਾਰ ਚਾਹੁੰਦੇ ਹੋਏ ਵੀ ਪਰਾਲੀ ਸਾੜਨ ਖਿਲਾਫ ਕਾਰਵਾਈ ਨਹੀਂ ਕਰ ਸਕੀ ਸੀ ਪਰ ਇਸ ਵਾਲ ਸਰਕਾਰ ਨੇ ਹੁਣ ਤੋਂ ਹੀ ਬੰਦੋਬਸਤ ਕਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ‘ਰੈਡ ਕੈਟਾਗਰੀ’ ਵਾਲੇ 10 ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੀ ਹਦਾਇਤ ਕੀਤੀ ਹੈ।
ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ ਵੀ ਤਲਾਸ਼ਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮੋਬਾਈਲ ਐਪ ਤਿਆਰ ਕਰਵਾਈ ਗਈ ਹੈ, ਜਿਸ ਵਿੱਚ ਮੁਕੰਮਲ ਰਿਪੋਰਟਿੰਗ ਤੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਹਰੇਕ ਘਟਨਾ ’ਤੇ ਕੀਤੀ ਗਈ ਕਾਰਵਾਈ ਦਰਜ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨੂੰ ਭੂਮਿਕਾ ਆਧਾਰਤ ਲਾਗਇਨ ਦਿੱਤੇ ਜਾਣਗੇ।
Including stubble burners Special task force will take action in 10 districts