ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਸ਼੍ਰੋਮਣੀ ਅਕਾਲੀ ਨੇ ਬਦਲੇ ਆਪਣੇ ਸੁਰ, 17 ਸਤੰਬਰ ਲਈ ਉਲੀਕੀ ਨਵੀਂ ਰਣਨੀਤੀ

ਸ਼੍ਰੋਮਣੀ ਅਕਾਲੀ ਨੇ ਬਦਲੇ ਆਪਣੇ ਸੁਰ, 17 ਸਤੰਬਰ ਲਈ ਉਲੀਕੀ ਨਵੀਂ ਰਣਨੀਤ


LPTV / Chandigarh

ਕਿਸਾਨ ਜਥੇਬੰਦੀਆਂ ਦੇ ਦਾਬੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੁਰ ਬਦਲ ਲਏ ਹਨ। ਪਰਾਟੀ ਨੇ ਐਲਾਨ ਕੀਤਾ ਹੈ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕਿਹਾ ਹੈ ਕਿ ਕਿਸਾਨਾਂ ਦਾ ਡਟ ਕੇ ਸਾਥ ਦਿੱਤਾ ਹੈ ਤੇ ਅੱਗੇ ਵੀ ਜਾਰੀ ਰਹੇਗਾ। ਇਸ ਦੇ ਨਾਲ ਹੀ ਅਕਾਲੀ ਦਲ ਨੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਮੁਲਤਵੀ ਕੀਤਾ ਹੋਇਆ ਹੈ।

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਦਿੱਤੇ ਸੁਝਾਅ ਤੋਂ ਇੱਕ ਦਿਨ ਬਾਅਦ ਹੀ ਅਕਾਲੀ ਦਲ ਨੇ ਪਹਿਲ ਕਰਦਿਆਂ ਕਿਹਾ ਹੈ ਕਿ ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਹਰਸਿਮਰਤ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ ਜਿਨ੍ਹਾਂ ਇਨ੍ਹਾਂ ਖ਼ਿਲਾਫ਼ ਵੋਟਾਂ ਪਾਈਆਂ। ਇਸ ਮਗਰੋਂ ਅਕਾਲੀ ਦਲ ਦੀ ਨੁਮਾਇੰਦਾ ਹਰਸਿਮਰਤ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਅਕਾਲੀ ਦਲ ਨੇ ਐਨਡੀਏ ਛੱਡ ਦਿੱਤਾ ਤੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ।

Shiromani Akali changed its tone and drew a new strategy for September 17


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now