ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

'ਆਪ' ਦਾ CM ਚੰਨੀ ਦੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਵਾਲੇ ਬਿਆਨ ਦਾ ਜਵਾਬ

'ਆਪ' ਦਾ CM ਚੰਨੀ ਦੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਵਾਲੇ ਬਿਆਨ ਦਾ ਜਵਾ


LPTV / Chandigarh

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਵੱਲੋਂ ਆਪਣੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਐਲਾਨ ਕੇਵਲ ਮੁੱਖ ਮੰਤਰੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤੁਰੰਤ ਪ੍ਰਭਾਵ ਨਾਲ ਹੋਈ ਕਾਰਵਾਈ ਦਿਖਣੀ ਵੀ ਚਾਹੀਦੀ ਹੈ। ਅਰੋੜਾ ਨੇ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਸੂਬੇ ਦੇ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਦੀ ਸਮੀਖਿਆ ਜ਼ਰੂਰ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੁਲੀਸ ਦੇ ਜ਼ਿਆਦਾਤਰ ਮੁਲਾਜ਼ਮ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਹਨ। ਥਾਣਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ।  ਅਮਨ ਅਰੋੜਾ ਨੇ ਕਾਂਗਰਸ ਸਰਕਾਰ ਤੋਂ ਸਵਾਲ ਪੁੱਛਿਆ ਕਿ ਚੋਣਾ ਦੇ ਸਮੇਂ ਹੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਕਿਉਂ ਪੈਦਾ ਹੋ ਜਾਂਦਾ? ਉਨ੍ਹਾਂ ਕਿਹਾ ਕਿ ਜੇ ਆਮ ਲੋਕਾਂ ਦੀ ਸੁਰੱਖਿਆ ਨੂੰ ਕਿਤੇ ਵੀ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਤੋਂ ਖ਼ਤਰਾ ਹੈ ਤਾਂ ਫਿਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਹਨ?

AAPs response to CM Channis statement downplaying security personnel


Popular Posts
Just Now