CM ਚੰਨੀ ਦਾ ਮੁੜ ਦਿੱਸਿਆ ਵੱਖਰਾ ਅੰਦਾਜ਼- ਆਮ ਲੋਕਾਂ ਨਾਲ ਫਲਾਈਟ ‘ਚ ਕੀਤਾ ਸਫਰ
LPTV / Chandigarh
ਆਪਣੇ ਵਿਲੱਖਣ ਅੰਦਾਜ਼ ਲਈ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸਾਦੇ ਅੰਦਾਜ਼ ਵਿੱਚ ਨਜ਼ਰ ਆਏ। ਅੱਜ ਚਰਨਜੀਤ ਚੰਨੀ ਆਮ ਆਦਮੀ ਵਾਂਗ ਦਿੱਲੀ ਤੋਂ ਚੰਡੀਗੜ੍ਹ ਇੱਕ ਆਮ ਫਲਾਈਟ ਵਿੱਚ ਸਾਰੇ ਲੋਕਾਂ ਦੇ ਨਾਲ ਸਫ਼ਰ ਕੀਤਾ। ਹਾਲਾਂਕਿ ਉਹ ਆਪਣੇ ਪ੍ਰਾਈਵੇਟ ਪਲੇਨ ਵਿੱਚ ਵੀ ਸਫਰ ਕਰ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
ਮੁੱਖ ਮੰਤਰੀ ਚੰਨੀ ਅੱਜ ਦਿੱਲੀ ਗਏ ਸਨ, ਜਿਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਹੈ, ਇਸ ਦੌਰਾਨ ਉਨ੍ਹਾਂ ਨੇ ਤਿੰਨ ਮੁੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ।
CM Channi reappeared in a different style traveled in a flight with common people