ਕੈਪਟਨ ਅਮਰਿੰਦਰ ਅੱਜ ਵੀ ਦਿੱਲੀ ’ਚ, PM ਮੋਦੀ ਨਾਲ ਮੀਟਿੰਗ ਸੰਭਵ
LPTV / Chandigarh
ਪੰਜਾਬ ਦੇ ਸਿਆਸੀ ਦਿੱਗਜ ਕੈਪਟਨ ਅਮਰਿੰਦਰ ਸਿੰਘ ਅੱਜ ਵੀਰਵਾਰ ਨੂੰ ਵੀ ਦਿੱਲੀ ਵਿੱਚ ਹਨ। ਇੱਕ ਹਫ਼ਤੇ ਵਿੱਚ ਇਹ ਉਨ੍ਹਾਂ ਦੀ ਦੂਜੀ ਦਿੱਲੀ ਯਾਤਰਾ ਹੈ। ਬੁੱਧਵਾਰ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਆਪਣੀ ਪਤਨੀ ਪ੍ਰਨੀਤ ਕੌਰ ਦੇ ਘਰ ’ਚ ਮਿਲੇ ਸਨ। ਉਨ੍ਹਾਂ ਦੇ ਅੱਜ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਸੰਭਾਵਨਾ ਹੈ। ਪਿਛਲੀ ਫੇਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ।
ਕੈਪਟਨ ਅਮਰਿੰਦਰ ਦੇ ਦਿੱਲੀ ਦੌਰੇ ਨੂੰ ਪੰਜਾਬ ਵਿੱਚ ਉਨ੍ਹਾਂ ਦੀ ਨਵੀਂ ਸਿਆਸੀ ਪਾਰੀ ਨਾਲ ਜੋੜਿਆ ਜਾ ਰਿਹਾ ਹੈ। ਕਾਂਗਰਸ ਹਾਈ ਕਮਾਂਡ ਵੀ ਅਮਰਿੰਦਰ ਦੀ ਅਗਲੀ ਬਾਜ਼ੀ ਨੂੰ ਲੈ ਕੇ ਚਿੰਤਤ ਹੈ। ਇਸੇ ਲਈ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਪੰਜਾਬ ਵਿੱਚ ਹਨ।
Capt Amarinder is likely to meet with PM Modi in Delhi today