ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਮਾਫੀਆ ਰਾਜ ਖ਼ਿਲਾਫ਼ ਚੰਨੀ ਸਰਕਾਰ ਐਕਸ਼ਨ ਮੋਡ ’ਚ, ਚੁੱਕਿਆ ਵੱਡਾ ਕਦਮ

ਮਾਫੀਆ ਰਾਜ ਖ਼ਿਲਾਫ਼ ਚੰਨੀ ਸਰਕਾਰ ਐਕਸ਼ਨ ਮੋਡ ’ਚ, ਚੁੱਕਿਆ ਵੱਡਾ ਕਦਮ


LPTV / Chandigarh

ਹਰ ਤਰ੍ਹਾਂ ਦਾ ਮਾਫ਼ੀਆ ਰਾਜ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਮਾਫੀਆ ਰਾਜ ਖ਼ਿਲਾਫ਼ ਪਹਿਲਾ ਕਦਮ ਪੁੱਟਿਆ ਹੈ। ਸਰਕਾਰੀ ਟਰਾਂਸਪੋਰਟ ਨੂੰ ਘੁਣ ਵਾਂਗ ਖਾ ਰਹੇ ਟਰਾਂਸਪੋਰਟ ਮਾਫੀਆ ਵਿਰੁੱਧ ਟਰਾਂਸਪੋਰਟ ਵਿਭਾਗ ਨੇ ਪਹਿਲੀ ਕਾਰਵਾਈ ਕੀਤੀ ਹੈ, ਉਹ ਵੀ ਸੂਬੇ ਵਿਚ ਸੱਤਾ ਪਰਿਵਰਤਨ ਤੋਂ ਬਾਅਦ। ਸੂਬੇ ਦੇ ਕਈ ਵੱਡੇ ਰਾਜਸੀ ਆਗੂਆਂ ’ਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਤੇ ਨਿੱਜੀ ਬੱਸਾਂ ਦਾ ਪਹੀਆਂ ਘਮਾਉਣ ਦੇ ਦੋਸ਼ ਲੱਗਦੇ ਰਹੇ ਹਨ। ਸੂਬੇ ਦੀਆਂ ਕਈ ਨਿੱਜੀ ਟਰਾਂਸਪੋਰਟ ਕੰਪਨੀਆਂ ਦਾ ਨਾਮ ਪੰਜਾਬ ਦੇ ਵੱਡੇ ਸਿਆਸਤਦਾਨਾਂ ਨਾਲ ਜੁਡ਼ਿਆ ਹੋਇਆ ਹੈ।

ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਟਰਾਂਸਪੋਰਟ, ਰੇਤ, ਡਰੱਗ ਤੇ ਕੇਬਲ ਮਾਫੀਆ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਤਾਂ ਲੋਕਾਂ ਨੇ ਕਾਂਗਰਸ ’ਤੇ ਭਰੋਸਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਚੁਣੀ ਪਰ ਸਾਢੇ ਚਾਰ ਸਾਲਾਂ ਦੌਰਾਨ ਕੈਪਟਨ ਸਰਕਾਰ ਨੇ ਮਾਫ਼ੀਆ ਰਾਜ ਖ਼ਤਮ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਨਾ ਸਿਰਫ਼ ਲੋਕ ਨਾਰਾਜ਼ ਹੋਏ ਬਲਕਿ ਪਾਰਟੀ ਦੇ ਵਿਧਾਇਕ ਵੀ ਖਫ਼ਾ ਸਨ।

Channi government took a big step in action mode against the mafia state


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now