Big Breaking- ਨਵਜੋਤ ਸਿੱਧੂ ਨੇ ਖ਼ਤਮ ਕੀਤੀ ਆਪਣੀ ਭੁੱਖ ਹੜਤਾਲ
LPTV / Chandigarh
ਨਵਜੋਤ ਸਿੰਘ ਸਿੱਧੂ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਬੀਤੇ ਦਿਨੀਂ ਆਸ਼ੀਸ਼ ਮਿਸ਼ਰਾ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਸਿੱਧੂ ਨੇ ਹੜਤਾਲ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਮੈਂ ਭੁੱਖ ਹੜਤਾਲ ‘ਤੇ ਬੈਠਾ ਰਹਾਂਗਾ। ਪਰ ਹੁਣ ਆਸ਼ੀਸ਼ ਮਿਸ਼ਰਾ ਦੇ ਸਰੰਡਰ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਗਏ ਹਨ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ। ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 22 ਮਿੰਟ ਪਹਿਲਾਂ ਸਵੇਰੇ 10.38 ਵਜੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚੇ ਹਨ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਚੁੱਕੀ ਸੀ। ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ। ਹਰ ਜਗ੍ਹਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
Big Breaking Navjot Sidhu has ended his hunger strike