ਪੰਜਾਬ ਸਰਕਾਰ ਨੇ ਪਾਣੀ ਬਿੱਲ ਸਬੰਧੀ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਦਿੱਤੀ ਵੱਡੀ ਰਾਹਤ
LPTV / Chandigarh
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਦੇ ਪਾਣੀ ਦੇ ਬਿੱਲ ਦੇ 700 ਕਰੋੜ ਮੁਆਫ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 1168 ਕਰੋੜ ਪੰਚਾਇਤਾਂ ਦੇ ਬਕਾਇਆ ਬਿਜਲੀ ਬਿੱਲ ਵੀ ਮੁਆਫ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਗਏ ਹਨ।
ਉਨ੍ਹਾਂ ਨੇ ਪਾਣੀ ਦੇ ਬਕਾਇਆ ਬਿੱਲ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਪਾਣੀ ਦੇ ਬਕਾਇਆ ਬਿੱਲ ਮਾਫ ਕੀਤੇ ਹਨ। ਪੰਜਾਬ ਵਿੱਚ ਪਾਣੀ ਦਾ ਬਿੱਲ ਹੁਣ ਫਿਕਸ ਕਰ ਦਿੱਤਾ ਗਿਆ ਹੈ। ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਦਾ ਬਿੱਲ ਹੁਣ 50 ਰੁਪਏ ਫਿਕਸ ਹੋਏਗਾ। ਇਸ ਨਾਲ ਸਾਰੇ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਕਮੇਟੀ ਭਰੇਗੀ। ਪੰਚਾਇਤ ਦੇ 1168 ਕਰੋੜ ਦਾ ਬਿਜਲੀ ਦਾ ਬਕਾਇਆ ਬਿੱਲ ਮਾਫ ਹੋਏਗਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ BSF ਦੇ ਅਧਿਕਾਰ ਵਧਾਉਣ ਦੇ ਫੈਸਲੇ ਖਿਲਾਫ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ। ਇਹ ਪੰਜਾਬ ਦੇ ਅਧਿਕਾਰਾਂ ਦਾ ਮੁੱਦਾ ਹੈ। ਜੇ ਜ਼ਰੂਰਤ ਪਈ ਤਾਂ ਆਲ ਪਾਰਟੀ ਮੀਟਿੰਗ ਵੀ ਬੁਲਾਵਾਂਗੇ। ਜ਼ਰੂਰਤ ਪਈ ਤਾਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਵੀ ਸੱਦਿਆ ਜਾਵੇਗਾ। ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਾਂਗੇ।
The Punjab government has given a big relief to the rural and urban people regarding the water bill