ਪੰਜਾਬ 'ਚ ਭੱਖਦੇ ਮੁੱਦਿਆਂ ਦੇ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਉੱਠੀ ਮੰਗ
LPTV / Chandigarh
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ ਅਤੇ ਲੋਕਾਂ ਦੇ ਚਿਰਾਂ ਤੋਂ ਲਟਕਦੇ ਪਏ ਭਖਵੇਂ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਸਰਕਾਰ ਕਦੇ 18, ਕਦੇ 5 ਅਤੇ ਹੁਣ 13 ਸੂਤਰੀ ਏਜੰਡਿਆਂ ਦੀ ਗਿਣਤੀ ਦੱਸਣ ਦੀ ਥਾਂ ਇਹਨਾਂ ਉਤੇ ਅਮਲ ਕਰਨ ਦੀ ਇੱਕ ਤਰੀਖ਼ ਨਿਸ਼ਚਤ ਕਰੇ।
'ਆਪ' ਵਿਧਾਇਕ ਨੇ ਕਿਹਾ "ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਅੰਦਰ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੈ। ਪਰ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੰਝ ਗੱਲਾਂ ਕਰ ਰਹੇ ਹਨ, ਜਿਵੇਂ ਪਿੱਛਲੇ ਸਾਢੇ ਚਾਰ ਸਾਲ ਸਰਕਾਰ ਕਾਂਗਰਸ ਦੀ ਨਾ ਹੋ ਕੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੀ ਹੋਵੇ, ਉਥੇ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੰਝ ਚਿੱਠੀਆਂ ਖਿਲ ਰਹੇ ਹਨ, ਜਿਵੇਂ ਉਹ ਸੱਤਾਧਾਰੀ ਧਿਰ ਦੇ ਪ੍ਰਧਾਨ ਨਾ ਹੋ ਕੇ ਵਿਰੋਧੀ ਧਿਰ ਦੇ ਨੇਤਾ ਹੋਣ।
ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਕੋਲੋਂ 10 ਮੁੱਦਿਆਂ ਦਾ ਹਿਸਾਬ- ਕਿਤਾਬ ਮੰਗਿਆ ਅਤੇ ਸਾਰੇ ਲਟਕੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਵਿਧਾਨ ਸਭਾ ਦਾ ਤੁਰੰਤ ਇਜਲਾਸ ਬੁਲਾਉਣ ਦੀ ਮੰਗ ਕੀਤੀ।
A demand to convene a meeting of the Vidhan Sabha to solve the burning issues in Punjab