ਕੈਪਟਨ ਦਾ ਵੱਡਾ ਐਲਾਨ- ਜੇ ਕਿਸਾਨਾਂ ਦਾ ਮਸਲਾ ਹੱਲ ਹੋਇਆ ਤਾਂ ਭਾਜਪਾ ਨਾਲ ਕਰਾਂਗਾ ਗੱਠਜੋੜ
October 20, 2021 / punjab
Lptv /
Chandigarh
ਪੰਜਾਬ ਦੇ ਮੁੱਖ ਮੰਤਰੀ ਵਜੋਂ ਹਟਾਏ ਜਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਇੱਕ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਗਏ ਤਿੰਨ ਟਵੀਟ ਰਾਹੀਂ ਇਹ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਅਮਰਿੰਦਰ ਸਿੰਘ ਇਸ ਗੱਲ ਨੂੰ ਸਾਫ਼ ਕਰ ਦਿੱਤਾ ਹੈ ਕਿ ਜੇ ਕਿਸਾਨਾਂ ਦਾ ਮੁੱਦਾ ਹੱਲ ਹੁੰਦਾ ਹੈ ਤਾਂ ਉਹ ਭਾਜਪਾ ਨਾਲ ਗੱਠਜੋੜ ਕਰਨਗੇ। ਉਨ੍ਹਾਂ ਦੇ ਦਿੱਲੀ ਦੌਰਾਨ ਦੌਰਾਨ ਭਾਜਪਾ ਦੇ ਦਿੱਗਜ ਆਗੂਆਂ ਨਾਲ ਚੱਲ ਰਹੀਆਂ ਮੁਲਾਕਾਤਾਂ ਨਾਲ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਗਰਮ ਸੀ ਕਿ ਮੁੱਖ ਮੰਤਰੀ ਵਜੋਂ ਹਟਾਏ ਜਾਣ ਤੋਂ ਬਾਅਦ ਉਹ ਆਪਣੇ ਨਵੀਂ ਸਿਆਸੀ ਪਾਰੀ ਭਾਜਪਾ ਨਾਲ ਸ਼ੁਰੂ ਕਰ ਸਕਦੇ ਹਨ ਅਤੇ ਆਪਣੀ ਨਵੀਂ ਪਾਰਟੀ ਲੌਂਚ ਕਰ ਸਕਦੇ ਹਨ।
ਉਨ੍ਹਾਂ ਟਵੀਟ 'ਚ ਕਿਹਾ ਹੈ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ ਅਤੇ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਜੋ ਕਿ ਪੰਜਾਬ, ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਕੰਮ ਕਰੇਗੀ ਜੋ ਕਿ ਇੱਕ ਸਾਲ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ।
ਆਪਣੇ ਦੂਜੇ ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਤੱਕ ਪੰਜਾਬ ਦੇ ਲੋਕਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਜਾਂਦਾ ਉਹ ਆਰਾਮ ਨਾਲ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। "ਮੈਂ ਆਪਣੇ ਲੋਕਾਂ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਵਾਂਗਾ, ਜੋ ਕਿ ਅੱਜਕੱਲ੍ਹ ਖ਼ਤਰੇ ਵਿੱਚ ਹੈ।
Captains big announcement if the issue of farmers is resolved then i will form an alliance with bjp