ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਜਾ ਵੜਿੰਗ ਨੇ ਦਿੱਤਾ 21 ਦਿਨਾਂ ਦੇ ਕੰਮਾਂ ਦਾ ਰਿਪੋਰਟ ਕਾਰਡ, ਕੈਪਟਨ ਨੂੰ ਲਿਆ ਆੜੇ ਹੱਥੀਂ

ਰਾਜਾ ਵੜਿੰਗ ਨੇ ਦਿੱਤਾ 21 ਦਿਨਾਂ ਦੇ ਕੰਮਾਂ ਦਾ ਰਿਪੋਰਟ ਕਾਰਡ, ਕੈਪਟਨ


LPTV / Chandigarh

ਆਪਣੀ ਉਪਲੱਬਧੀਆਂ ਗਿਣਾਉਂਦੇ ਹੋਏ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ, "ਅਸੀਂ 21 ਦਿਨਾਂ ਵਿੱਚ 258 ਬੱਸਾਂ ਜ਼ਬਤ ਕੀਤੀਆਂ ਹਨ ਜੋ ਬਿਨਾਂ ਟੈਕਸ ਜਾਂ ਰੂਟ ਜਾਂ ਹੋਰ ਉਲੰਘਣਾਵਾਂ ਦੇ ਨਾਲ ਚੱਲ ਰਹੀਆਂ ਸਨ। ਇਸ ਦੌਰਾਨ ਪੰਜਾਬ ਸਰਕਾਰ ਨੂੰ 3.29 ਕਰੋੜ ਰੁਪਏ ਟੈਕਸ ਮਿਲਿਆ ਹੈ। 15 ਤੋਂ 30 ਸਤੰਬਰ ਤੱਕ ਪੀਆਰਟੀਸੀ ਤੇ ਪਨਬਸ ਲਈ 46.28 ਕਰੋੜ ਰੁਪਏ ਦੀ ਬੁਕਿੰਗ ਹੋਈ ਜੋ ਅਕਤੂਬਰ ਦੇ ਪਹਿਲੇ 15 ਦਿਨਾਂ ਵਿੱਚ ਵਧ ਕੇ 54.26 ਕਰੋੜ ਰੁਪਏ ਹੋ ਗਈ।"

ਰਾਜਾ ਵੜਿੰਗ ਨੇ ਦੱਸਿਆ ਕਿ 842 ਨਵੀਆਂ ਬੱਸਾਂ ਖਰੀਦਣ ਲਈ ਆਰਡਰ ਦਿੱਤਾ ਗਿਆ ਹੈ। ਜਿਸ 587 ਪੰਜਾਬ ਰੋਡਵੇਜ਼ ਤੇ 255 ਪੀਆਰਟੀਸੀ ਦੀਆਂ ਬੱਸਾਂ ਸ਼ਾਮਲ ਹਨ। ਇਹ ਬੱਸਾਂ 45 ਦਿਨਾਂ ਅੰਦਰ ਸੜਕਾਂ ਤੇ ਦੋੜਣਗੀਆਂ। ਇਸ ਦੇ ਨਾਲ ਹੀ 800 ਡਰਾਈਵਰਾਂ ਤੇ ਕੰਡਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਵੀਆਂ ਬੱਸਾਂ ਵਿਹਲੀਆਂ ਨਾ ਰਹਿਣ

ਰਾਜਾ ਵੜਿੰਗ ਨੇ ਦੱਸਿਆ ਕਿ 842 ਨਵੀਆਂ ਬੱਸਾਂ ਖਰੀਦਣ ਲਈ ਆਰਡਰ ਦਿੱਤਾ ਗਿਆ ਹੈ। ਜਿਸ 587 ਪੰਜਾਬ ਰੋਡਵੇਜ਼ ਤੇ 255 ਪੀਆਰਟੀਸੀ ਦੀਆਂ ਬੱਸਾਂ ਸ਼ਾਮਲ ਹਨ। ਇਹ ਬੱਸਾਂ 45 ਦਿਨਾਂ ਅੰਦਰ ਸੜਕਾਂ ਤੇ ਦੋੜਣਗੀਆਂ। ਇਸ ਦੇ ਨਾਲ ਹੀ 800 ਡਰਾਈਵਰਾਂ ਤੇ ਕੰਡਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਵੀਆਂ ਬੱਸਾਂ ਵਿਹਲੀਆਂ ਨਾ ਰਹਿਣ।

ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਟੈਸਟਿੰਗ ਟਰੈਕ ਸ਼ਨੀਵਾਰ ਨੂੰ ਵੀ ਰਹਿਣਗੇ ਜੋ ਸ਼ਨੀਵਾਰ ਨੂੰ ਬੰਦ ਰਹਿੰਦੇ ਸਨ।ਤੰਬਾਕੂ ਅਤੇ ਪਾਨ ਮਸਾਲਾ ਦੇ ਇਸ਼ਤਿਹਾਰਾਂ ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕੋਈ ਇਸ਼ਤਿਹਾਰ ਨਹੀਂ ਲਗਾਏ ਜਾਣਗੇ। ਪੀਆਰਟੀਸੀ ਤੇ ਪਨਬਸ ਦੇ ਸਾਰੇ ਜੀਐਮ ਬੱਸ ਸਟੈਂਡ ਦੇ ਲਗਪਗ 500 ਮੀਟਰ ਦੀ ਚੈਕਿੰਗ ਕਰ ਸਕਦੇ ਹਨ। ਪਹਿਲਾਂ ਸਿਰਫ ਆਰਟੀਏ ਨੂੰ ਬੱਸ ਸਟੈਂਡ ਦੇ ਬਾਹਰ ਚੈਕਿੰਗ ਕਰਨ ਦਾ ਅਧਿਕਾਰ ਸੀ। ਸਟੇਟ ਟਰਾਂਸਪੋਰਟ ਦੇ ਠੇਕੇ 'ਤੇ ਰੱਖੇ ਕਰਮਚਾਰੀਆਂ ਦੀ ਤਨਖਾਹ 'ਚ 30 ਫੀਸਦੀ ਦਾ ਵਾਧਾ ਅਤੇ ਹਰ ਸਾਲ ਉਨ੍ਹਾਂ ਦੀ ਤਨਖਾਹ 'ਚ ਪੰਜ ਫੀਸਦੀ ਵਾਧਾ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ 'ਤੇ ਹਮਲਾ ਬੋਲਦਿਆਂ ਵੜਿੰਗ ਨੇ ਕਿਹਾ, "ਕਾਂਗਰਸ ਨੇ ਕੈਪਟਨ ਨੂੰ ਸਾਢੇ ਨੌਂ ਸਾਲਾਂ ਲਈ ਮੁੱਖ ਮੰਤਰੀ ਬਣਾਇਆ। ਕੈਪਟਨ ਤੇ ਬਾਦਲ ਪਰਿਵਾਰ ਵਿਚਾਲੇ ਗੁਪਤ ਸਮਝੌਤਾ ਹੋਇਆ ਸੀ। ਕੈਪਟਨ ਇੱਕ ਸਮਝੌਤੇ ਵਾਲੇ ਮੁੱਖ ਮੰਤਰੀ ਬਣੇ ਰਹੇ ਤੇ ਉਨ੍ਹਾਂ ਸਾਰਿਆਂ ਨਾਲ ਸਮਝੌਤਾ ਕਰ ਲਿਆ ਜਿਨ੍ਹਾਂ ਨੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਮਾਫੀਆ ਪੈਦਾ ਕੀਤੇ। ਅੱਜ ਕੈਪਟਨ ਅਮਰਿੰਦਰ ਜੋ ਨਵੀਂ ਪਾਰਟੀ ਬਣਾਉਣ ਦੀ ਗੱਲ ਕਰ ਰਹੇ ਹਨ, ਉਹ ਵੀ ਉਸ ਸਮਝੌਤੇ ਦਾ ਹੀ ਹਿੱਸਾ ਹੈ।"

Raja Waring gave the report card of 21 days of work to the Captain with open hands


Popular Posts
Just Now