ਇੰਤਜ਼ਾਰ ਖਤਮ, ਮੋਹਾਲੀ ਦੀਆਂ ਸੜਕਾਂ 'ਤੇ ਚੱਲਣਗੀਆਂ City ਤੇ CNG ਬੱਸਾਂ
LPTV / Chandigarh
ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਵੀ ਆਪਣੀਆਂ ਬੱਸਾਂ ਸੜਕਾਂ ’ਤੇ ਦੌੜਦੀਆਂ ਨਜ਼ਰ ਆਉਣਗੀਆਂ। ਇੱਕ ਦਹਾਕੇ ਤੋਂ ਵੱਧ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਹੁਣ ਮੁਹਾਲੀ ਜ਼ਿਲ੍ਹਾ ਟਰਾਂਸਪੋਰਟ ਦੇ ਮਾਮਲੇ ਵਿੱਚ ਆਤਮ-ਨਿਰਭਰ ਹੋਣ ਜਾ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਮੁਹਾਲੀ ਵਿੱਚ ਸ਼ੁਰੂ ਹੋਈ ਸਿਟੀ ਬੱਸ ਸੇਵਾ ਜੋ ਸਿਰਫ਼ ਕਾਗਜ਼ਾਂ ’ਤੇ ਹੀ ਸੀ, ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ ਸ਼ਹਿਰ ਵਿੱਚ 4 ਤੋਂ 5 ਬੱਸਾਂ ਚੱਲਣਗੀਆਂ। ਜੇਕਰ ਸਫ਼ਲਤਾ ਮਿਲਦੀ ਹੈ ਤਾਂ ਸ਼ਹਿਰ ਵਿੱਚ ਬੱਸਾਂ ਦੀ ਗਿਣਤੀ ਵਧਾਈ ਜਾਵੇਗੀ।
ਚੇਤੇ ਰਹੇ ਕਿ ਲੋਕਲ ਬੱਸ ਸੇਵਾ ਦੇ ਮਾਮਲੇ ਵਿੱਚ ਮੁਹਾਲੀ ਪੂਰੀ ਤਰ੍ਹਾਂ ਸੀਟੀਯੂ ’ਤੇ ਨਿਰਭਰ ਹੈ। ਲੋਕਾਂ ਨੂੰ ਆਉਣ-ਜਾਣ ਲਈ ਆਟੋ ਦਾ ਸਹਾਰਾ ਲੈਣਾ ਪੈਂਦਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਗਰ ਨਿਗਮ ਨੇ ਲੋਕਲ ਬੱਸ ਸੇਵਾ ਚਲਾਉਣ ਲਈ ਵੀ ਨਵੀਂ ਯੋਜਨਾ ਤਿਆਰ ਕੀਤੀ ਹੈ। ਇਸ ਤਹਿਤ ਨਗਰ ਨਿਗਮ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਕੰਮ ਕਰੇਗਾ। ਇਹ ਬੱਸਾਂ ਪ੍ਰਾਈਵੇਟ ਕੰਪਨੀ ਦੀਆਂ ਹੋਣਗੀਆਂ। ਨਿਗਮ ਕੰਪਨੀ ਨੂੰ ਇਸ਼ਤਿਹਾਰ ਲਗਾ ਕੇ ਕਮਾਈ ਕਰਨ ਦੀ ਪੇਸ਼ਕਸ਼ ਕਰੇਗਾ।
The wait is over City and CNG buses will ply on the roads of Mohali