ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ CM ਚੰਨੀ ਦਾ ਵੱਡਾ ਐਕਸ਼ਨ
LPTV / Chandigarh
ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਐਸ.ਟੀ.ਐਫ ਦੀ ਜਾਂਚ ਸਹੀ ਰਾਹ ‘ਤੇ ਤੇਜੀ ਨਾਲ ਚੱਲ ਰਹੀ ਹੈ ਅਤੇ ਜਲਦ ਕਾਰਵਾਈ ਹੋਵੇਗੀ। ਚੰਨੀ ਨੇ ਕਿਹਾ ਕਿ ਮੈਂ ਗਰੀਬ ਜਰੂਰ ਹਾਂ ਪਰ ਕਮਜੋਰ ਨਹੀਂ ਅਤੇ ਗੁਰੂ ਦੀ ਬੇਅਦਬੀ ਕਰਨ ਵਾਲੇ ਜਲਦ ਬੇਪਰਦਾ ਹੋਣਗੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਧੱਕਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਡਰੱਗ ਮਾਫੀਆ ਖਿਲਾਫ ਰਿਪੋਰਟ ਖੁਲਣ ਨਾਲ ਕਈ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗ
ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਹਰ ਫੈਸਲਾ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲਿਆ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਵਚਨਬੱਧ ਹਨ।ਮੁੱਖ ਮੰਤਰੀ ਨੇ ਕਿਹਾ ਸਾਫ ਸੁਥਰੇ ਪ੍ਰਸ਼ਾਸਨ ਦੀ ਮਿਸਾਲ ਇਸ ਬਾਰ ਦਿਵਾਲੀ ਨੂੰ ਦੇਖਣ ਨੂੰ ਮਿਲੀ ਜਦੋਂ ਦੁਕਾਨਦਾਰਾਂ ਕੋਲੋਂ ਕੋਈ ਪੈਸੇ ਮੰਗਣ ਨਹੀਂ ਗਿਆ ਅਤੇ ਨਾ ਹੀ ਕਿਸੇ ਨੂੰ ਤੰਗ ਪੇ੍ਰਸ਼ਾਨ ਕੀਤਾ ਗਿਆ।
ਮੁੱਖ ਮੰਤਰੀ ਚੰਨੀ ਨੇ ਅਕਾਲੀਆਂ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਅਣਗੌਲਿਆ ਕੀਤਾ ਹੈ ਅਤੇ ਨਿੱਜੀ ਸੁਆਰਾਥਾਂ ਵਾਲੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਨੇ ਹਮੇਸ਼ਾ ਹੀ ਜਾਤ-ਪਾਤ ਅਤੇ ਧਰਮ ਦੇ ਨਾਮ ‘ਤੇ ਵੰਡੀਆਂ ਪਾ ਕੇ ਸਮਾਜ ਵਿਚ ਨਫਰਤ ਦੀ ਗੰਦੀ ਰਾਜੀਨਤੀ ਖੇਡੀ ਹੈ।
CM Channis big action against the perpetrators of blasphemy and drug dealers