ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਾਂਗਰਸ-ਅਕਾਲੀ ਦਲ 'ਚ ਹੰਗਾਮੇ ਦੇ ਪੂਰੇ ਆਸਾਰ
LPTV / Chandigarh
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਬੀਐਸਐਫ ਦੇ ਅਧਿਕਾਰ ਖੇਤਰ ਬਾਰੇ ਮਤਾ ਲਿਆਉਣ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੋਮਵਾਰ ਨੂੰ ਹੋਣ ਵਾਲੇ ਇਸ ਸੈਸ਼ਨ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸੀਐਮ ਚਰਨਜੀਤ ਸਿੰਘ ਚੰਨੀ ਦੇ ਸੀਐਮ ਬਣਮ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਸੈਸ਼ਨ ਹੋਣ ਜਾ ਰਿਹਾ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਖਿਲਾਫ ਪ੍ਰਸਤਾਅ ਲਿਆਂਦਾ ਜਾਵੇਗਾ। ਇਸ ਨੂੰ ਲੈ ਕੇ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ।
ਨਾਲ ਹੀ ਸੈਸ਼ਨ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾਵੇਗਾ। ਹਾਲਾਂਕਿ, ਪੰਜਾਬ ਵਿੱਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਸੱਤਾਧਾਰੀ ਕਾਂਗਰਸ ਵਿੱਚ ਪਹਿਲਾਂ ਹੀ ਸਿੱਖ ਵਿਰੋਧੀ ਦੰਗਿਆਂ ਅਤੇ ਬੇਅਦਬੀ ਦੇ ਮੁੱਦਿਆਂ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ।
During the special session of the Punjab Vidhan Sabha the Congress Akali Dal is expected to riot