ਸਿੱਧੂ ਤੇ ਚੰਨੀ ਵਿਚਾਲੇ ਹੋਇਆ ਹੋਇਆ ਸਮਝੌਤਾ! ਪੜ੍ਹੋ ਪੂਰਾ ਮਾਮਲਾ
LPTV / Chandigarh
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਕੁਝ ਗੱਲਾਂ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਇਸ ਮਗਰੋਂ ਮੁੱਖ ਮੰਤਰੀ ਚੰਨੀ ਹੁਣ ਵੱਡਾ ਫੇਰਬਦਲ ਕਰ ਸਕਦੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਵਿਚਾਲੇ ਵਿੱਚ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਤੇ ਐਡਵੋਕੇਟ ਜਨਰਲ ਏਪੀਐਸ ਦਿਉਲ ਦਾ ਮੁੱਦਾ ਕੇਂਦਰਿਤ ਰਿਹਾ।
ਦਸ ਦੇਈਏ ਕਿ ਮੁੱਖ ਮੰਤਰੀ ਨੇ ਡੀਜੀਪੀ ਦੇ ਮਾਮਲੇ ’ਚ ਕੇਂਦਰੀ ਪੈਨਲ ਆਉਣ ਦੀ ਉਡੀਕ ਕਰਨ ਲਈ ਕਿਹਾ ਹੈ ਜਦੋਂਕਿ ਐਡਵੋਕੇਟ ਜਨਰਲ ਦੇ ਅਸਤੀਫੇ ਦਾ ਮੁੱਦਾ ਅੱਜ ਪੰਜਾਬ ਕੈਬਨਿਟ ਵਿੱਚ ਰੱਖਣ ਦੀ ਸਹਿਮਤੀ ਦਿੱਤੀ ਹੈ। ਮੀਟਿੰਗ ਵਿੱਚ ਐਡਵੋਕੇਟ ਜਨਰਲ ਏਪੀਐਸ ਦਿਓਲ ਵੱਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰਨ ’ਤੇ ਸਹਿਮਤੀ ਬਣ ਗਈ ਹੈ।
ਗੌਰਤਲਬ ਹੈ ਕਿ ਨਵਜੋਤ ਸਿੱਧੂ ਨੇ ਚੰਨੀ ਸਰਕਾਰ ਖਿਲਾਫ ਖੁੱਲ੍ਹ ਕੇ ਮੋਰਚਾ ਖੋਲ੍ਹ ਦਿੱਤਾ ਸੀ। ਉਹ ਐਡਵੋਕੇਟ ਜਨਰਲ ਏਪੀਐਸ ਦਿਓਲ ਨੂੰ ਸਿੱਧਾ ਨਿਸ਼ਾਨਾ ਬਣਾ ਰਹੇ ਹਨ। ਮਾਮਲਾ ਉਦੋਂ ਵਧ ਗਿਆ ਜਦੋਂ ਦਿਓਲ ਨੇ ਸਿੱਧੂ ਖਿਲਾਫ ਹੀ ਸਖਤ ਸਵਾਲ ਉਠਾ ਦਿੱਤੇ। ਇਸ ਮਗਰੋਂ ਸਿੱਧੂ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੰਨੀ ਸਰਕਾਰ ਨੂੰ ਵੀ ਲਪੇਟੇ ਵਿੱਚ ਲੈ ਲਿਆ। ਸਿੱਧੂ ਨੂੰ ਪ੍ਰੈੱਸ ਕਾਨਫਰੰਸ ਤੋਂ ਥੋੜ੍ਹੀ ਦੇਰ ਬਾਅਦ ਹੀ ਚੰਨੀ ਤੇ ਸਿੱਧੂ ਵਿਚਾਲੇ ਮੀਟਿੰਗ ਹੋਈ।
The agreement between Sidhu and Channi Read the full story