ਚਰਨਜੀਤ ਚੰਨੀ ਐਕਸ਼ਨ ਮੋਡ 'ਚ, ਅੱਜ ਫਿਰ ਕਰਨਗੇ ਕੈਬਨਿਟ ਮੀਟਿੰਗ
LPTV / Chandigarh
ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਨੇ ਅੱਜ ਯਾਨਿ ਕਿ16 ਨਵੰਬਰ ਨੂੰ ਫਿਰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਉੱਪਰ ਚਰਚਾ ਹੋਏਗੀ। ਚੰਨੀ ਕੈਬਨਿਟ ਦੀ ਇਹ ਮੀਟਿੰਗ ਦੁਪਹਿਰ 3:15 ਵਜੇ ਹੋਵੇਗੀ। ਕੈਬਨਿਟ ਮੀਟਿੰਗ ਮਗਰੋਂ ਸੀਐਮ ਚੰਨੀ ਵੱਡਾ ਐਲਾਨ ਵੀ ਕਰ ਸਕਦੇ ਹਨ ਦੱਸ ਦਈਏ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ 2022 ਦੇ ਮੱਦੇਨਜ਼ਰ ਪੰਜਾਬ ਸਰਕਾਰ ਨਿੱਤ ਨਵੇਂ ਫੈਸਲੇ ਲੈ ਰਹੀ ਹੈ। ਮੁੱਖ ਮੰਤਰੀ ਚੰਨੀ ਹਰ ਹਫਤੇ ਕੈਬਨਿਟ ਮੀਟਿੰਗ ਕਰਕੇ ਨਵੇਂ-ਨਵੇਂ ਫੈਸਲਿਆਂ ਉੱਪਰ ਮੋਹਰ ਲਾ ਰਹੇ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਦੇ ਨਾਲ ਹੀ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਸਰਕਾਰ ਕਾਨੂੰਨ ਲਿਆਏਗੀ ਜਿਸ ਤਹਿਤ ਸਰਕਾਰੀ ਤੇ ਨਿੱਜੀ ਸੈਕਟਰ ਵਿੱਚ ਕੋਟਾ ਤੈਅ ਹੋਵੇਗਾ।
ਦੱਸ ਦਈਏ ਕਿ ਇਸ ਵੇਲੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਜਗ੍ਹਾ 'ਤੇ ਨੌਕਰੀ ਦਿੱਤੀ ਜਾਂਦੀ ਹੈ। ਅਜਿਹੇ ਹੀ ਮਾਮਲੇ ਪਿਛਲੇ ਸਮੇਂ ਪੰਜਾਬ ਪੁਲਿਸ ਦੀ ਭਰਤੀ ਵੇਲੇ ਹੋਇਆ ਸੀ। ਇਸ ਮਾਮਲੇ 'ਤੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਵੀ ਆਈ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਹੁਣ ਸਥਾਨਕ ਲੋਕਾਂ ਲਈ ਲਗਪਗ 100 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ।
Charanjit Channi will hold the cabinet meeting again today in action mode